ਅਮ੍ਰਿਤਸਰ. ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਿਸਦੀ ਪਛਾਣ ਅਜੇਪਾਲ ਸਿੰਘ ਦੇ ਤੌਰ ਤੇ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਬੀਤੀ ਇਕ ਪੁਲੀ ‘ਤੇ ਕੁਝ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ। ਹਮਲਾਵਰ ਉਸਦੇ ਦੋਸਤ ਜੋਗਾ ਸਿੰਘ ਨੂੰ ਵੀ ਜਖਮੀ ਕਰ ਗਏ। ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਣੀਕੇ ਵੱਲ ਜਾ ਰਹੇ ਸਨ। ਥਾਣਾ ਲੋਪੋਕੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।