ਨਿਊਜ਼ ਏਜੰਸੀ ਦੇ ਮਾਲਕ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

0
2464

ਹੁਸ਼ਿਆਰਪੁਰ (ਅਮਰੀਕ ਕੁਮਾਰ) | ਮਾਹਿਲਪੁਰ ਦੀ ਰਾਜਨ ਨਿਊਜ਼ ਏਜੰਸੀ ਦੇ ਮਾਲਕ ਨੇ ਕੋਟਫਤੂਹੀ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਰਾਜਨ ਵਜੋਂ ਹੋਈ ਹੈ, ਜੋ ਪਿਛਲੇ 25 ਸਾਲ ਤੋਂ ਨਿਊਜ਼ ਏਜੰਸੀ ਚਲਾਉਣ ਦਾ ਕੰਮ ਕਰਦਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਹਿਲਪੁਰ ਦੇ ਮੁਖੀ ਸਤਵਿੰਦਰ ਸਿੰਘ ਅਤੇ ਪੁਲਿਸ ਚੌਕੀ ਕੋਟਫਤੂਹੀ ਦੇ ਇੰਚਾਰਜ ਵਿਕਰਮ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ।

ਪਰਿਵਾਰਕ ਮੈਂਬਰਾਂ ਅਨੁਸਾਰ ਰਾਜ ਕੁਮਾਰ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮ੍ਰਿਤਕ ਦੀ ਸਕੂਟਰੀ ਅਤੇ ਮੋਬਾਈਲ ਫੋਨ ਨਹਿਰ ਕਿਨਾਰਿਓਂ ਮਿਲੇ ਹਨ।

ਪੁਲਿਸ ਚੌਕੀ ਦੇ ਇੰਚਾਰਜ ਵਿਕਰਮ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਦੀ ਮ੍ਰਿਤਕ ਦੇਹ ਈਸਪੁਰ ਨਹਿਰ ਕੋਲੋਂ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)