NGT ਨੇ ਪਰਾਲੀ ਸਾੜਨ ‘ਤੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ – ਸੂਬਾ ਤੰਤਰ ਪੂਰੀ ਤਰ੍ਹਾਂ ਹੋਇਆ ਫੇਲ

0
315

ਨਵੀਂ ਦਿੱਲੀ, 9 ਨਵੰਬਰ | ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਕੱਲ ਪੰਜਾਬ ਸਰਕਾਰ ‘ਤੇ ਪਰਾਲੀ ਸਾੜਨ ਨੂੰ ਰੋਕਣ ‘ਚ ਨਾਕਾਮ ਰਹਿਣ ‘ਤੇ ਤਿੱਖੀ ਟਿੱਪਣੀ ਕੀਤੀ ਹੈ। ਸੁਣਵਾਈ ਦੌਰਾਨ ਉਨ੍ਹਾਂ ਕਿਹਾ ਕਿ ਸੈਟੇਲਾਈਟ ਇਮੇਜ ‘ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਵੱਡੇ ਪੱਧਰ ‘ਤੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਇਕ ਹਜ਼ਾਰ ਤੋਂ ਵੱਧ ਖੇਤਾਂ ਵਿਚ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ ਅਤੇ 13 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਕੀ ਤੁਸੀਂ ਕਿਸਾਨਾਂ ਨੂੰ ਚਿਤਾਵਨੀ ਦਿੰਦੇ ਹੋ ਕਿ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦਾ ਸਾਰਾ ਸਿਸਟਮ ਫੇਲ੍ਹ ਹੋ ਚੁੱਕਾ ਹੈ। ਸੁਪਰੀਮ ਕੋਰਟ ਨੇ ਪਰਾਲੀ ਦੀ ਰੋਕਥਾਮ ਲਈ ਆਦੇਸ਼ ਦਿੱਤੇ ਸਨ। ਮੁੱਖ ਮੰਤਰੀ ਭਗਵੰਤ ਮਾਨ ਜ਼ਿਲ੍ਹਾ ਸੰਗਰੂਰ ਵਿਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿਚ ਕਿਹਾ ਸੀ ਕਿ ਸਖ਼ਤੀ ਵਧਾ ਕੇ 13 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਹੁਣ NGT ‘ਚ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਏਅਰ ਕੁਆਲਿਟੀ ਮੈਨੇਜਮੈਂਟ ਕਮੇਟੀ ਨੇ ਕਿਹਾ ਕਿ ਅਸੀਂ ਲਗਾਤਾਰ ਨਿਗਰਾਨੀ ਕਰਦੇ ਹਾਂ, ਜਿਸ ‘ਤੇ NGT ਨੇ ਕਿਹਾ ਕਿ ਤੁਸੀਂ ਕਦੇ ਕਿਸੇ ਸਰਕਾਰੀ ਅਥਾਰਟੀ ਦੀ ਜਾਂਚ ਨਹੀਂ ਕੀਤੀ। 5 ਦਿਨ ਬੀਤ ਚੁੱਕੇ ਹਨ ਪਰ ਕੋਈ ਸੁਧਾਰ ਨਹੀਂ ਹੋਇਆ। ਜਨਰੇਟਰਾਂ ‘ਤੇ ਪਾਬੰਦੀ ਲਗਾਈ ਗਈ, ਬਿਜਲੀ ਦੇ ਕੱਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕੀ ਕਦਮ ਚੁੱਕੇ ਗਏ।