ਪੰਜਾਬ ‘ਚ ਗੈਂਗਸਟਰਾਂ ਖਿਲਾਫ NIA ਦੀ ਕਾਰਵਾਈ ; ਗੈਂਗਸਟਰ ਲਾਰੈਂਸ, ਜੱਗੂ ਤੇ ਗੋਲਡੀ ਦੇ 6 ਕਰੀਬੀ ਕੀਤੇ ਗ੍ਰਿਫਤਾਰ

0
525

ਚੰਡੀਗੜ੍ਹ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ‘ਚ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਵਿਦੇਸ਼ ‘ਚ ਬੈਠੇ ਪੰਜਾਬ ਦੇ ਤਿੰਨ ਵੱਡੇ ਗੈਂਗਸਟਰਾਂ ਲਾਰੈਂਸ, ਜੱਗੂ ਭਗਵਾਨਪੁਰੀਆ ਅਤੇ ਗੋਲਡੀ ਬਰਾੜ ਦੇ ਕਰੀਬੀ ਰਿਸ਼ਤੇਦਾਰਾਂ ਖਿਲਾਫ ਕੀਤੀ ਗਈ ਹੈ। ਐਨਆਈਏ ਨੇ ਇਨ੍ਹਾਂ ਗੈਂਗਸਟਰਾਂ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

NIA ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਨਾਲ-ਨਾਲ 8 ਸੂਬਿਆਂ ਦਿੱਲੀ, ਯੂ.ਪੀ., ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਮੱਧ ਪ੍ਰਦੇਸ਼ ‘ਚ 76 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਪੰਜਾਬ ‘ਚ ਇਹ ਛਾਪੇ ਅਬੋਹਰ, ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਾਜ਼ਿਲਕਾ, ਲੁਧਿਆਣਾ, ਤਰਨਤਾਰਨ, ਮੋਹਾਲੀ, ਫ਼ਿਰੋਜ਼ਪੁਰ, ਫਰੀਦਕੋਟ, ਸੰਗਰੂਰ ਅਤੇ ਜਲੰਧਰ ਵਿੱਚ ਮਾਰੇ ਗਏ।

नेशनल इन्वेस्टिगेशन एजेंसी ने की कार्रवाई।

ਗਿੱਦੜਬਾਹਾ ਦੇ ਲਖਵੀਰ ਸਿੰਘ, ਅਬੋਹਰ ਦੇ ਨਰੇਸ਼, ਹਰਿਆਣਾ ਦੇ ਸੁਰਿੰਦਰ ਚੀਕੂ, ਗੁਰੂਗ੍ਰਾਮ ਦੇ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਤੋਂ ਇਲਾਵਾ ਯੂਪੀ ਬਾਗਪਤ ਦੇ ਸੁਨੀਲ ਰਾਠੀ ਸਮੇਤ ਕੁਝ ਹਵਾਲਾ ਮੁਲਜ਼ਮਾਂ, ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅਤੇ ਕਬੱਡੀ ਖਿਡਾਰੀਆਂ ਨੂੰ ਪੰਜਾਬ ‘ਚ ਛਾਪੇਮਾਰੀ ਕੀਤੀ ਗਈ, ਜਿਸ ਤੋਂ ਬਾਅਦ ਹੁਣ NIA ਨੇ ਜੱਗੂ, ਲਾਰੈਂਸ ਅਤੇ ਗੋਲਡੀ ਬਰਾੜ ਦੇ 6 ਕਰੀਬੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ।

2 ਦਿਨ ਪਹਿਲਾਂ ਕਾਰਵਾਈ ਕਰਦੇ ਹੋਏ ਐਨਆਈਏ ਨੇ 76 ਥਾਵਾਂ ਤੋਂ 9 ਹਥਿਆਰ ਪਿਸਤੌਲ ਅਤੇ ਰਾਈਫਲਾਂ ਜ਼ਬਤ ਕੀਤੀਆਂ ਸਨ। ਇਸ ਤੋਂ ਇਲਾਵਾ 1.50 ਕਰੋੜ ਰੁਪਏ ਦੀ ਰਕਮ ਵੀ ਜ਼ਬਤ ਕੀਤੀ ਗਈ ਹੈ। ਐਨਆਈਏ ਨੇ ਕੁਝ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।