ਅੰਮ੍ਰਿਤਸਰ| ਕੌਮੀ ਜਾਂਚ ਏਜੰਸੀ (ਐਨਆਈਏ) ਦੇ ਮੁਖੀ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਏ ਜਾਣ ਪਿੱਛੋਂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ’ਤੇ ਜਾਣ ਤੋਂ ਬਾਅਦ ਦਿਨਕਰ ਗੁਪਤਾ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।
ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੁਰੱਖਿਆ ਘੇਰੇ ਵਿੱਚ ਪੁੱਜੇ ਐਨਆਈਏ ਮੁਖੀ ਦਿਨਕਰ ਗੁਪਤਾ ਨੇ ਇਸ ਦੌਰਾਨ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਗੁਪਤਾ ਦੇ ਸਹੁਰੇ ਅੰਮ੍ਰਿਤਸਰ
ਦਿਨਕਰ ਗੁਪਤਾ ਦਾ ਅੰਮ੍ਰਿਤਸਰ ਨਾਲ ਡੂੰਘਾ ਸਬੰਧ ਰਿਹਾ ਹੈ। ਪੰਜਾਬ ਦੇ ਡੀਜੀਪੀ ਹੁੰਦਿਆਂ ਉਹ ਕਈ ਵਾਰ ਅੰਮ੍ਰਿਤਸਰ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਦੀ ਪਤਨੀ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਪੰਜਾਬ ਦੇ ਮੁੱਖ ਸਕੱਤਰ ਰਹਿ ਚੁੱਕੇ ਹਨ। ਦਿਨਕਰ ਗੁਪਤਾ ਦੇ ਸਹੁਰੇ ਅੰਮ੍ਰਿਤਸਰ ਵਿੱਚ ਹੀ ਹਨ। ਉਨ੍ਹਾਂ ਦੀ ਪਤਨੀ ਵਿੰਨੀ ਮਹਾਜਨ ਦਾ ਬਚਪਨ ਅੰਮ੍ਰਿਤਸਰ ਵਿੱਚ ਬੀਤਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)