ਮਾਨਸ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣਾ ਦਰਦ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ 5 ਮਹੀਨਿਆਂ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅਤੇ ਸਿਸਟਮ ‘ਤੇ ਵੱਡਾ ਸਵਾਲ ਕਰਦੇ ਹੋਏ ਕਿਹਾ ਕਿ ਉਸ ਨੇ ਦੇਸ਼ ਦੀ ਸੇਵਾ ਕੀਤੀ ਹੈ, ਉਹ ਸੇਵਾਮੁਕਤ ਸਿਪਾਹੀ ਹੈ, ਉਹ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਇਨਸਾਫ਼ ਦੀ ਬਜਾਏ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਜਾਂਚ ‘ਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਦਿਨ-ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਡੀਜੀਪੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ ਅਤੇ ਉਸ ਤੋਂ ਬਾਅਦ 25 ਨਵੰਬਰ ਤੱਕ ਉਡੀਕ ਕਰਨਗੇ, ਉਸ ਤੋਂ ਬਾਅਦ ਸਿਸਟਮ ਤੋਂ ਤੰਗ ਆ ਕੇ ਉਹ ਦੇਸ਼ ਛੱਡ ਕੇ ਚਲੇ ਜਾਣਗੇ ਕਿਉਂਕਿ ਜਿਥੇ ਗੈਂਗਸਟਰ ਫਿਰੌਤੀ ਲੈ ਰਹੇ ਹਨ, ਉਥੇ 5 ਮਹੀਨੇ ਬੀਤ ਜਾਣ ‘ਤੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਐਨ.ਆਈ.ਏ. ਹੁਣ ਲੜਕੀਆਂ ਨੂੰ ਵੀ ਤੰਗ-ਪ੍ਰੇਸ਼ਾਨ ਕਰ ਰਹੀ ਹੈ ਅਤੇ ਪੁੱਛਗਿੱਛ ਕਰ ਰਹੀ ਹੈ, ਜੋ ਲੋਕ ਸਿੱਧੂ ਮੂਸੇਵਾਲਾ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਹੁਣ ਜੈਨੀ ਜੌਹਲ ਨੂੰ ਨੋਟਿਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਐਨਆਈਏ ਕੋਈ ਸਵਾਲ ਪੁੱਛਣਾ ਚਾਹੁੰਦਾ ਹੈ ਤਾਂ ਉਹ ਸਾਨੂੰ ਪੁੱਛੇ ਹਨ, ਅਸੀਂ ਦੱਸਾਂਗੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਗੈਂਗਸਟਰਾਂ ਨਾਲ ਜੋੜਿਆ ਜਾ ਰਿਹਾ ਹੈ, ਬਦਨਾਮ ਕੀਤਾ ਜਾ ਰਿਹਾ ਹੈ ।