ਸ੍ਰੀ ਮੁਕਤਸਰ ਸਾਹਿਬ| ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾਂ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ NIA ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾਂ ਬੋਦਲਾ ਵਿੱਚ ਸਤਨਾਮ ਸਿੰਘ ਪੁੱਤਰ ਹਰਬੰਸ ਸਿੰਘ ਦੇ ਘਰ ਰੇਡ ਕੀਤੀ ਹੈ ਤੇ ਸਤਨਾਮ ਸਿੰਘ ਦੇ ਘਰ ਦੀ ਤਲਾਸ਼ੀ ਲਈ ਗਈ।
ਉੱਥੇ ਸਵੇਰੇ 6 ਵਜੇ ਤੋਂ ਲੈ ਕੇ 9.15 ਵਜੇ ਤੱਕ ਚੱਲੀ ਇਸ ਰੇਡ ਵਿੱਚ NIA ਦੀ ਟੀਮ ਵੱਲੋਂ ਸਤਨਾਮ ਸਿੰਘ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ ਤੇ ਸਤਨਾਮ ਸਿੰਘ ਨੂੰ ਪੁੱਛਗਿੱਛ ਲਈ 7 ਅਗਸਤ ਨੂੰ ਦਿੱਲੀ ਸਥਿਤ ਕੌਮੀ ਜਾਂਚ ਏਜੰਸੀ ਐਨਆਈਏ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਗਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ