ਬਠਿੰਡਾ ‘ਚ NIA ਦੀ ਟੀਮ ਦੀ ਗੈਂਗਸਟਰ ਹੈਰੀ ਮੌੜ ਦੇ ਘਰ ‘ਤੇ ਰੇਡ, ਕੀਤਾ ਸੀਲ

0
777

ਬਠਿੰਡਾ, 11 ਜਨਵਰੀ | NIA ਦੀ ਟੀਮ ਨੇ ਅੱਜ ਬਠਿੰਡਾ ‘ਚ ਗੈਂਗਸਟਰ ਹੈਰੀ ਮੌੜ ਦੇ ਘਰ ਵਿਚ ਛਾਪਾ ਮਾਰਿਆ। ਪਹਿਲਾਂ ਹੈਰੀ ਮੌੜ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਾਫੀ ਦੇਰ ਤੱਕ ਘਰ ਦੀ ਤਲਾਸ਼ੀ ਵੀ ਲਈ। ਇਸ ਤੋਂ ਬਾਅਦ ਹੈਰੀ ਦੇ ਘਰ ਨੂੰ ਸੀਲ ਕਰ ਦਿੱਤਾ।

ਗੈਂਗਸਟਰ ਹੈਰੀ ਮੌੜ ਬਠਿੰਡਾ ਦੇ ਕਸਬਾ ਮੌੜ ਮੰਡੀ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਹੈਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਬਠਿੰਡਾ ਦੇ ਪਿੰਡ ਲਹਿਰਾਖਾਨਾ ਵਿਖੇ ਹੋਏ 2 ਕਤਲਾਂ ਦੇ ਮਾਮਲਿਆਂ ਅਤੇ ਮੌੜ ਮੰਡੀ ਦੇ ਸੁਨਿਆਰਿਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਹੈਰੀ ਮੌੜ ‘ਤੇ ਮੁਕੱਦਮੇ ਦਰਜ ਹਨ।

ਦੱਸ ਦਈਏ ਕਿ ਹੈਰੀ ਮੌੜ ਦਾ ਨਾਂ ਕਈ ਹੋਰ ਗੰਭੀਰ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਰਿਹਾ ਹੈ। ਬਠਿੰਡਾ ਪੁਲਿਸ ਨੇ ਹੈਰੀ ਦੇ ਘਰ ਨੂੰ ਘੇਰ ਲਿਆ। ਇਸ ਤੋਂ ਬਾਅਦ NIA ਦੀ ਟੀਮ ਪਹੁੰਚੀ ਅਤੇ ਸਿੱਧੇ ਘਰ ਦੇ ਅੰਦਰ ਗਈ। ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਟੀਮ ਨੇ ਘਰ ਦੀ ਤਲਾਸ਼ੀ ਲਈ, ਪਰਿਵਾਰਕ ਮੈਂਬਰਾਂ ਤੋਂ ਕਈ ਸਵਾਲ ਪੁੱਛੇ ਅਤੇ ਘਰ ਨੂੰ ਸੀਲ ਕਰ ਦਿੱਤਾ। NIA ਨੇ ਘਰ ਦੇ ਬਾਹਰ ਸੀਲ ‘ਤੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)