ਮਾਨਸਾ | ਸਿੱਧੂ ਮੂਸੇਵਾਲਾ ਨਾਲ ਪਹਿਲਾਂ ਵੀ Celebrity Killer ਗਾਣੇ ਵਿੱਚ ਕੰਮ ਕਰ ਚੁੱਕੇ ਨਾਈਜੀਰੀਅਨ ਮੂਲ ਦੇ ਕਲਾਕਾਰ Tion Wyane ਵੱਲੋਂ ਆਪਣੇ ਨਵੇਂ ਗੀਤ ਦੀ ਸ਼ੂਟਿੰਗ ਪਿੰਡ ਮੂਸਾ ਵਿੱਚ ਕੀਤੀ ਗਈ, ਜਿੱਥੇ ਉਸ ਨਾਲ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਰਹੇ।
ਉਨ੍ਹਾਂ ਕਿਹਾ ਕਿ ਇਸ ਕਲਾਕਾਰ ਨੇ ਸਿੱਧੂ ਦੇ ਪਿੰਡ, ਘਰ ਅਤੇ ਖੇਤਾਂ ਨੂੰ ਆਪਣੇ ਗੀਤ ਰਾਹੀਂ ਬਾਹਰਲੇ ਲੋਕਾਂ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਬਾਹਰਲੇ ਦੇਸ਼ਾਂ ਵਿੱਚ ਵੀ ਲੋਕ ਸਿੱਧੂ ਨੂੰ ਬਹੁਤ ਪਿਆਰ ਕਰਦੇ ਹਨ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਗੱਲ ਦੀ ਖੁਸ਼ੀ ਹੈ ਕਿ ਸਿੱਧੂ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਵੱਲੋਂ ਚਲਾਇਆ ਕਾਫਲਾ ਜਾਰੀ ਹੈ, ਨਾਲ ਹੀ ਇਸ ਗੱਲ ਦਾ ਦੁੱਖ ਵੀ ਹੈ ਕਿ ਉਹ ਸਾਡੇ ਵਿਚਕਾਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਕਲਾਕਾਰ ਨਾਈਜੀਰੀਅਨ ਮੂਲ ਨਾਲ ਸਬੰਧ ਰੱਖਦਾ ਹੈ ਤੇ ਇੰਗਲੈਂਡ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਿੱਧੂ ਨੇ ਇਸ ਕਲਾਕਾਰ ਨਾਲ ਇੱਕ ਗੀਤ ਸ਼ੂਟ ਕੀਤਾ ਸੀ।