ਅੰਮ੍ਰਿਤਸਰ| ਅੰਮ੍ਰਿਤਸਰ ‘ਚ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਮਿਸਰੀ ਨਾਈਟ ਐਂਡ ਤਮਜਾਰਾ ਨਾਂ ਦੇ ਕਲੱਬ ‘ਤੇ ਛਾਪਾ ਮਾਰਿਆ। ਪੁਲਿਸ ਨੇ ਦੋਵਾਂ ਬਾਰਾਂ ਦੇ ਮਾਲਕ, ਮੈਨੇਜਰ ਤੇ ਮੁਲਾਜ਼ਮਾਂ ਸਮੇਤ ਕੁੱਲ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇੱਥੋਂ ਪਰੋਸੀ ਜਾ ਰਹੀ ਨਾਜਾਇਜ਼ ਸ਼ਰਾਬ ਅਤੇ ਹੁੱਕਾ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਏ.ਸੀ.ਪੀ ਵਰਿੰਦਰ ਸਿੰਘ ਖੋਸਾ ਅਤੇ ਇੰਸਪੈਕਟਰ ਅਮਨਜੋਤ ਕੌਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸ਼ਨਿਚਰਵਾਰ ਰਾਤ ਤਮਜਾਰਾ ਬਾਰ ਅਤੇ ਮਿਸਰੀ ਨਾਈਟ ਬਾਰ ਵਿਖੇ ਹੁੱਕਾ ਪਰੋਸਿਆ ਜਾ ਰਿਹਾ ਸੀ। ਇਸ ਆਧਾਰ ’ਤੇ ਕੀਤੀ ਛਾਪੇਮਾਰੀ ਦੌਰਾਨ ਪੁਲਿਸ ਨੇ ਤਾਮਜਾਰਾ ਨਾਈਟ ਬਾਰ ਵਿੱਚੋਂ ਪੰਜ ਹੁੱਕੇ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇੱਥੇ ਗ਼ਲਤ ਤਰੀਕੇ ਨਾਲ ਸ਼ਰਾਬ ਪਰੋਸੀ ਜਾ ਰਹੀ ਹੈ।
ਦਸ ਹੁੱਕੇ, ਵੀਹ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਰਾਤ ਨੂੰ ਹੋਈ ਇਸ ਛਾਪੇਮਾਰੀ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸਮਾਨ ਬਰਾਮਦ ਕੀਤਾ ਹੈ। ਮਿਸਰੀ ਨਾਈਟ ਬਾਰ ਵਿੱਚੋਂ ਦਸ ਹੁੱਕੇ, ਵੀਹ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਕੁਝ ਮਹੀਨੇ ਪਹਿਲਾਂ ਪੁਲਿਸ ਨੇ ਮਿਸਰ ਨਾਈਟ ’ਤੇ ਛਾਪਾ ਮਾਰ ਕੇ ਹੁੱਕਾ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕੇਸ ਦਰਜ ਕੀਤਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।