ਅੰਮ੍ਰਿਤਸਰ ‘ਚ ਨੌਜਵਾਨ ਦੇ ਕਤਲ ਦਾ ਦੋਸ਼ੀ ਨਿਹੰਗ 12 ਘੰਟਿਆਂ ਬਾਅਦ ਫੜਿਆ ਗਿਆ

0
1269

ਅੰਮ੍ਰਿਤਸਰ, 31 ਅਗਸਤ | ਅੰਮ੍ਰਿਤਸਰ ‘ਚ ਨੌਜਵਾਨ ਦੇ ਕਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸੁਖਦੇਵ ਸਿੰਘ ਨੂੰ ਘਟਨਾ ਤੋਂ 12 ਘੰਟੇ ਬਾਅਦ ਥਾਣਾ ਕੰਬੋਅ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਹੈ। ਇਸ ਸਬੰਧੀ ਜਾਣਕਾਰੀ ਡੀ.ਐਸ.ਪੀ. ਅਤੇ ਐੱਸ.ਐੱਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦੋਵਾਂ ਵਿਚਾਲੇ ਜ਼ੁਬਾਨੀ ਜੰਗ ਚੱਲ ਰਹੀ ਸੀ, ਜਿਸ ਕਾਰਨ ਦੋਵੇਂ ਇਕ-ਦੂਜੇ ਨੂੰ ਗਾਲ੍ਹਾਂ ਵੀ ਕੱਢਦੇ ਸਨ।

ਬੀਤੇ ਦਿਨ ਮਲਕੀਤ ਸਿੰਘ ਘਰ ਵਿਚ ਇਕੱਲਾ ਸੀ ਅਤੇ ਸੁਖਦੇਵ ਸਿੰਘ ਨੇ ਕੰਧ ਟੱਪ ਕੇ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।