ਪਟਿਆਲਾ. ਸਬਜ਼ੀ ਮੰਡੀ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕਾਰ ਸਵਾਰ ਨਿਹੰਗ ਸਿੰਘਾਂ ਨੇ ਸਬਜ਼ੀ ਮੰਡੀ ਵਿੱਚ ਪਾਸ ਦਿਖਾਉਣ ਬਾਰੇ ਪੁੱਛਣ ਤੇ ਪਹਿਲਾਂ ਬੇਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗੱਡੀ ਰੋਕਣ ਲਈ ਕਿਹਾ ਤਾਂ ਉਨ੍ਹਾਂ ਨੇ ਪਹਿਲਾਂ ਮੰਡੀ ਬੋਰਡ ਦੇ ਅਫਸਰ ਹਮਲਾ ਕਰ ਦਿੱਤਾ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਏਐਸਆਈ ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਤੇ ਉਸਦਾ ਹੱਥ ਵੱਡ ਦਿਤਾ।
ਕਾਰ ਵਿੱਚ 4 ਜਾਂ 5 ਨਿਹੰਗ ਸਿੰਘ ਸਵਾਰ ਸਨ। ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰਕੇ ਉਹ ਫਰਾਰ ਹੋ ਗਏ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਇਹ ਪਤਾ ਲੱਗਿਆ ਹੈ ਕਿ ਉਨ੍ਹਾਂ ਨਿਹੰਗ ਸਿੰਘਾਂ ਨੇ 1 ਥਾਂ ਤੇ ਸ਼ਰਨ ਲਈ ਹੈ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਇਹ ਘਟਨਾ ਅੱਜ ਸਵੇਰੇ 6 ਵਜ੍ਹੇ ਦੇ ਕਰੀਬ ਦੀ ਹੈ।
ਪੂਰੇ ਮਾਮਲੇ ਵਿੱਚ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਅੱਜ (12 ਅਪ੍ਰੈਲ) ਸਵੇਰੇ ਇੱਕ ਮੰਦਭਾਗੀ ਘਟਨਾ ਵਿੱਚ, ਨਿਹੰਗਾਂ ਦੇ ਇੱਕ ਸਮੂਹ ਨੇ ਪਟਿਆਲਾ ਦੀ ਸਬਜ਼ੀ ਮੰਡੀ ਵਿਖੇ ਕੁਝ ਪੁਲਿਸ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਇੱਕ ਅਧਿਕਾਰੀ ਨੂੰ ਜ਼ਖ਼ਮੀ ਕਰ ਦਿੱਤਾ। ਏਐਸਆਈ ਹਰਜੀਤ ਸਿੰਘ ਜਿਨ੍ਹਾਂ ਦਾ ਹੱਥ ਨਿਹੰਗ ਸਿੰਘ ਵਲੋਂ ਵੱਢੀਆ ਗਿਆ ਹੈ, ਪੀਜੀਆਈ ਚੰਡੀਗੜ੍ਹ ਪਹੁੰਚੇ ਹਨ। ਮੈਂ ਪੀਜੀਆਈ ਦੇ ਡਾਇਰੈਕਟਰ ਨਾਲ ਗੱਲ ਕੀਤੀ ਹੈ, ਜਿਸ ਨੇ ਪੀਜੀਆਈ ਦੇ ਵੱਡੇ ਪਲਾਸਟਿਕ ਸਰਜਨ ਨੂੰ ਸਰਜਰੀ ਲਈ ਨਿਯੁਕਤ ਕੀਤਾ ਹੈ। ਹੁਣ ਸਰਜਰੀ ਸ਼ੁਰੂ ਹੋ ਜਾਵੇਗੀ। ਨਿਹੰਗਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।