ਚੰਡੀਗੜ੍ਹ. ਕੋਰੋਨਾ ਦੇ ਮਾਮਲੇ ਸ਼ਹਿਰ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਸ਼ਹਿਰ ਵਿਚ ਕੋਰੋਨਾ ਵਾਇਰਸ ਫੈਲਣਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਨਵੇਂ 9 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਕੋਰੋਨਾ ਦੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ।
ਜਲੰਧਰ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਜਿਹੜੇ 9 ਮਾਮਲੇ ਸਾਹਮਣੇ ਆਏ ਹਨ ਉਨ੍ਹਾਂ ਵਿੱਚੋਂ 3 ਰਾਜ ਨਗਰ, 2 ਰਾਜਾ ਗਾਰਡਨ, ਇੱਕ ਕਰੋਲ ਬਾਗ, ਇੱਕ ਬਸਤੀ ਸ਼ੇਖ, ਇੱਕ ਸੰਤ ਨਗਰ ਤੋਂ ਸਾਹਮਣੇ ਆਇਆ ਹੈ। ਇਕ ਮਰੀਜ਼ ਅਖ਼ਬਾਰ ਤੋਂ ਵੀ ਸਾਹਮਣੇ ਆਇਆ ਹੈ। ਇਸਦੇ ਨਾਲ ਹੀ ਸ਼ਹਿਰ ਵਿੱਚ ਕਰੀਬ 222 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ।
ਪੰਜਾਬ ਨੂੰ ਕੋਰੋਨਾ ਮੁਕਤ ਕਰਨ ਲਈ ਘਰ ਵਿੱਚ ਹੀ ਰਹਿਣਾ ਜ਼ਰੂਰੀ
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੰਜਾਬ ਵਾਸਿਆਂ ਨੂੰ ਚਾਹੀਦਾ ਹੈ ਕਿ ਉਹ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਿਦਾਇਤਾਂ ਦੀ ਪੂਰੀ ਪਾਲਣਾ ਕਰਨ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਤੋਂ ਆਪਣੇ ਪੰਜਾਬ ਨੂੰ ਮੁਕਤ ਕੀਤਾ ਜਾ ਸਕੇ।