ਨਵੀਂ ਦਿੱਲੀ. ਨਿਰਭਯਾ ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਕੋਰਟ ਨੇ ਤੀਜੀ ਵਾਰ ਚਾਰੋ ਦੋਸ਼ੀਆਂ ਦੇ ਖਿਲਾਫ ਡੈਥ ਵਾਰੰਟ ਜਾਰੀ ਕੀਤਾ ਹੈ। ਦਿੱਲੀ ਦੀ ਪਟਿਆਲਾ ਹਾਉਸ ਕੋਰਟ ਨੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਸਮਾਂ 3 ਮਾਰਚ ਮੰਗਲਵਾਰ ਸਵੇਰੇ 6 ਵਜੇ ਨਿਰਧਾਰਤ ਕੀਤਾ ਹੈ। ਦੱਸ ਦਈਏ ਕਿ ਨਿਰਭਯਾ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅਦਾਲਤ ਵਿੱਚ ਚਲ ਰਹੀ ਸੀ ਤਾਂ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਦਾ ਕਹਿਣਾ ਹੈ ਕਿ ਉਸਦੇ ਕੋਲ ਅਜੇ ਵੀ ਬਹੁਤ ਸਾਰੇ ਕਾਨੂੰਨੀ ਵਿਕਲਪ ਹਨ। ਫੈਸਲੇ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਇਹ ਮੀਡੀਆ ਅਤੇ ਰਾਜਨੇਤਾਵਾਂ ਦਾ ਦਬਾਅ ਹੈ, ਜਿਸ ਕਾਰਨ ਫਾਂਸੀ ਦੀ ਤਰੀਖ ਆਈ ਹੈ।
ਦੂਜੇ ਪਾਸੇ ਨਿਰਭਿਆ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ 3 ਮਾਰਚ ਫਾਈਨਲ ਹੋਵੇਗੀ ਅਤੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਹੁਣ ਮੈਨੂੰ ਉਮੀਦ ਹੈ ਕਿ ਮੇਰੀ ਧੀ ਨੂੰ ਇਨਸਾਫ ਮਿਲੇਗਾ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।