ਨਵੀਂ ਦਿੱਲੀ. ਨਿਰਭਯਾ ਜਬਰ ਜਿਨਾਹ ਕੇਸ ‘ਚ ਦੋਸ਼ੀ ਵਿਨਯ ਸ਼ਰਮਾ ਨੇ ਫਾਂਸੀ ਤੋਂ ਬੱਚਣ ਲਈ ਇਕ ਹੋਰ ਦਾਂਵ ਖੇਲਿਆ ਹੈ। ਉਸਦੇ ਵਕੀਲ ਏਪੀ ਸਿੰਘ ਨੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਕੋਲ ਅਰਜੀ ਲਗਾ ਕੇ ਵਿਨਯ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬੱਦਲਣ ਦੀ ਮੰਗ ਕੀਤੀ ਹੈ। ਏਪੀ ਸਿੰਘ ਨੇ ਧਾਰਾ 432 ਅਤੇ 433 ਤਹਿਤ ਪਟੀਸ਼ਨ ਦਾਇਰ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਜਾਵੇ।

ਜ਼ਿਕਰਯੋਗ ਹੈ ਕਿ ਨਿਰਭਯਾ ਕੇਸ ‘ਚ ਚਾਰੋ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਦਿੱਲੀ ਦੀ ਇਕ ਅਦਾਲਤ ਨੇ 20 ਮਾਰਚ ਦੀ ਤਾਰੀਖ ਤੈਅ ਕੀਤੀ ਹੈ। ਸਾਲ 2013 ਵਿੱਚ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ਕੇਸ ਵਿੱਚ ਬਹੁਤ ਸਾਰੇ ਉਤਾਰ-ਚੜ੍ਹਾਅ ਵੇਖੇ ਗਏ ਹਨ। ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਨਿਰਦੇਸ਼ ਦਿੱਤੇ ਹਨ ਕਿ ਮੁਕੇਸ਼ ਕੁਮਾਰ ਸਿੰਘ (32), ਪਵਨ ਗੁਪਤਾ (25), ਵਿਨਯ ਸ਼ਰਮਾ (26) ਅਤੇ ਅਕਸ਼ੈ ਕੁਮਾਰ ਸਿੰਘ (31) ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਮੌਤ ਤਕ ਫਾਂਸੀ ਦਿੱਤੀ ਜਾਵੇ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।