ਚੰਡੀਗੜ੍ਹ/ਅੰਮ੍ਰਿਤਸਰ | ਬੀਤੇ ਦਿਨੀਂ ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਪੰਜਾਬੀ ਲੋਕ ਗਾਇਕੀ ਵਿੱਚ ਵੱਡਾ ਯੋਗਦਾਨ ਹੈ।
ਮਰਹੂਮ ਗੁਰਮੀਤ ਬਾਵਾ ਦੇ ਨਾਂ ਕਈ ਰਾਸ਼ਟਰੀ ਐਵਾਰਡ ਵੀ ਦਰਜ ਹਨ। ਉਹ ਆਪਣੀ ਹੇਕ ਲਈ ਹੀ ਜਾਣੇ ਜਾਂਦੇ ਹਨ। ਉਨ੍ਹਾਂ ਦੇ ਨਾਂ 45 ਸੈਕੰਡ ਲੰਮੀ ਹੇਕ ਲਾਉਣ ਦਾ ਰਿਕਾਰਡ ਦਰਜ ਹੈ।
ਉਨ੍ਹਾਂ ਦੇ ਦਿਹਾਂਤ ‘ਤੇ ਗਾਇਕਾ ਸਤਿੰਦਰ ਸੱਤੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਪ੍ਰਗਾਉਂਦਿਆਂ ਕਿਹਾ ਕਿ ਇੰਨੇ ਵੱਡੇ ਫਨਕਾਰ ਨਾਲ ਮੈਂ ਕਈ ਸਟੇਜਾਂ ਸਾਂਝੀਆਂ ਕੀਤੀਆਂ ਤੇ ਬਹੁਤ ਸਾਰੇ ਗਾਇਕ ਉਨ੍ਹਾਂ ਨੂੰ ਪੰਜਾਬੀ ਗਾਇਕੀ ਦੀ ਤੇ ਆਪਣੀ ਮਾਂ ਕਹਿੰਦੇ ਸਨ ਪਰ ਅੱਜ ਜਦੋਂ ਉਹ ਦੁਨੀਆ ਤੋਂ ਰੁਖਸਤ ਹੋਏ ਤਾਂ ਕੀ ਕੋਈ 10 ਕਲਾਕਾਰਾਂ ਕੋਲ ਵੀ ਇੰਨਾ ਸਮਾਂ ਨਹੀਂ ਸੀ ਕਿ ਉਨ੍ਹਾਂ ਦੇ ਸੰਸਕਾਰ ‘ਤੇ ਜਾ ਸਕੇ?
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ