ਕੋਈ ਸਮਝੌਤਾ ਨਹੀਂ, AG ਤੇ DGP ਨੂੰ ਬਦਲੇ ਬਿਨਾਂ ਲੋਕਾਂ ਨੂੰ ਮੂੰਹ ਦਿਖਾਉਣ ਜੋਗੇ ਨਹੀਂ : ਨਵਜੋਤ ਸਿੱਧੂ

0
455

ਚੰਡੀਗੜ੍ਹ | ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਅਤੇ ਡੀਜੀਪੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਇਕ ਵਾਰ ਫਿਰ ਕਿਹਾ ਕਿ ਇਨ੍ਹਾਂ ਨੂੰ ਹਟਾਏ ਬਿਨਾਂ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਏਜੀ ਤੇ ਡੀਜੀਪੀ ਦੀ ਨਿਯੁਕਤੀ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਭੁੱਕਣ ਬਰਾਬਰ ਹੈ।

ਉਨ੍ਹਾਂ ਲਿਖਿਆ ਕਿ ਬੇਅਦਬੀ ਤੇ ਪੁਲਿਸ ਫਾਇਰਿੰਗ ਦੇ ਇਨਸਾਫ਼ ਅਤੇ ਨਸ਼ਾ ਵਪਾਰ ਪਿਛਲੇ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਕਰਕੇ 2017 ਵਿੱਚ ਸਾਡੀ ਸਰਕਾਰ ਬਣੀ ਸੀ ਤੇ ਇਸ ਵਿੱਚ ਅਸਫ਼ਲ ਰਹਿਣ ਕਰਕੇ ਪਿਛਲੇ ਮੁੱਖ ਮੰਤਰੀ ਨੂੰ ਲੋਕਾਂ ਨੇ ਲਾਹ ਦਿੱਤਾ।

ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਨੇ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਭੁੱਕਿਆ ਹੈ। ਲਾਜ਼ਮੀ ਹੈ ਕਿ ਇਨ੍ਹਾਂ ਨੂੰ ਬਦਲਿਆ ਜਾਵੇ, ਨਹੀਂ ਤਾਂ ਅਸੀਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ, ਕੋਈ ਸਮਝੌਤਾ ਨਹੀਂ।