ਹੁਸ਼ਿਆਰਪੁਰ ਵਿੱਚ ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ

0
375

ਸ਼ੱਕੀ ਮਰੀਜ਼ਾਂ ਦੇ ਹੁਣ ਤੱਕ ਲਏ ਗਏ ਸੈਂਪਲਾਂ ‘ਚੋਂ 72 ਦੀ ਰਿਪੋਰਟ ਨੈਗੇਟਿਵ

ਹੁਸ਼ਿਆਰਪੁਰ. ਸਿਵਿਲ ਹਸਪਤਾਲ ਵਿੱਚ ਭੇਜੇ ਗਏ 72 ਸੈਂਪਲਾਂ ਦੀ ਰਿਪੋਰਟ ਅੱਜ ਨੇਗੇਟਿਵ ਆਈ ਹੈ। ਐਤਵਾਰ ਨੂੰ ਜਿਲ੍ਹੇ ਵਿੱਚ ਕੋਈ ਪਾਜੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ।

  • ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 67 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
  • ਉਨ੍ਹਾਂ ਕਿਹਾ ਕਿ 5 ਵਿਅਕਤੀਆਂ ਦੇ ਸੈਂਪਲ ਹੀ ਪਾਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇੱਕੋ ਪਰਿਵਾਰ ਦੇ ਇਨ੍ਹਾਂ 5 ਮੈਂਬਰਾਂ ਦੇ ਸੰਪਰਕ ਵਿੱਚ ਆਏ ਬਾਕੀ ਵਿਅਕਤੀਆਂ ਦੀ ਵੀ ਸ਼ਨਾਖਤ ਕਰਕੇ ਸਕਰੀਨਿੰਗ ਕੀਤੀ ਜਾ ਰਹੀ ਹੈ।

ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪਾਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ। 

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।