ਚੰਡੀਗੜ੍ਹ ‘ਚ 1 ਜਨਵਰੀ ਤੋਂ ਕੋਰੋਨਾ ਵੈਕਸੀਨ ਤੋਂ ਬਿਨਾਂ ਜਨਤਕ ਥਾਵਾਂ ‘ਤੇ No Entry, ਪੜ੍ਹੋ ਪੂਰੀ ਡਿਟੇਲ

0
3486

ਚੰਡੀਗੜ੍ਹ | ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ, ਉਹ ਜਨਤਕ ਥਾਵਾਂ ‘ਤੇ ਨਾ ਜਾਣ। ਜਨਤਕ ਥਾਵਾਂ ‘ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਆਦੇਸ਼ ਜਾਰੀ ਕੀਤਾ ਹੈ ਕਿ ਜਨਤਕ ਥਾਵਾਂ ਜਿਵੇਂ ਹੋਟਲ, ਬਾਰ, ਸਿਨੇਮਾਘਰ ਤੇ ਬੈਂਕਾਂ ‘ਚ ਐਂਟਰੀ ‘ਤੇ ਪੂਰੀ ਤਰ੍ਹਾਂ ਟੀਕਾਕਰਨ ਨਾ ਕਰਵਾਉਣ ਵਾਲਿਆਂ ‘ਤੇ ਪਾਬੰਦੀ ਲਗਾਈ ਹੈ। ਨਵੇਂ ਆਰਡਰ ਵਿੱਚ ਓਮੀਕਰੋਨ ਵੇਰੀਐਂਟ ਦਾ ਹਵਾਲਾ ਦਿੱਤਾ ਗਿਆ ਹੈ।

ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ ਜਿਵੇਂ ਸਬਜ਼ੀ ਮੰਡੀ, ਜਨਤਕ ਆਵਾਜਾਈ, ਪਾਰਕ, ਧਾਰਮਿਕ ਅਸਥਾਨ, ਮਾਲ, ਸ਼ਾਪਿੰਗ ਕੰਪਲੈਕਸ ਆਦਿ ਵਿੱਚ ਪੂਰੀ ਤਰ੍ਹਾਂ ਟੀਕਾਕਰਣ (ਦੂਜੀ ਖੁਰਾਕ) ਵਾਲੇ ਬਾਲਿਗ ਵਿਅਕਤੀਆਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ।

ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ 1 ਜਨਵਰੀ ਤੋਂ ਲਾਗੂ ਹੋਣਗੇ। ਜੇਕਰ ਕੋਈ ਇਕ ਡੋਜ਼ ਵਾਲਾ ਵਿਅਕਤੀ ਪਾਇਆ ਮਿਲ ਜਾਂਦਾ ਹੈ ਤਾਂ ਉਸ ਨੂੰ ਵੀ 500 ਜੁਰਮਾਨਾ ਲਗਵਾਇਆ ਜਾਵੇਗਾ।