ਅੰਮ੍ਰਿਤਸਰ| ਭਗਵੰਤ ਮਾਨ ਦੀ ਆਪ ਸਰਕਾਰ ਵਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਗੁਰਦੁਆਰਾ ਸੋਧ ਬਿੱਲ ਪਾਸ ਕਰਨ ਦੇ ਮੁੱਦੇ ਉਤੇ ਭਖੇ ਵਿਵਾਦ ਵਿਚਾਲੇ ਬੋਲਦਿਆਂ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਫੈਸਲਿਆਂ ਵਿਚ ਨਾ ਤਾਂ ਕੇਂਦਰ ਸਰਕਾਰ ਦਖਲ ਅੰਦਾਜ਼ੀ ਕਰ ਸਕਦੀ ਹੈ ਤੇ ਨਾ ਹੀ ਸੂਬਾ ਸਰਕਾਰ। ਐਕਟ ਵਿਚ ਸਿਰਫ ਉਹੀ ਤਰਮੀਮ ਹੋਵੇਗੀ ਜੋ SGPC ਪਾਸ ਕਰੇਗੀ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸਲ ਵਿਚ ਇਹ ਸਾਰਾ ਰੌਲਾ ਪਿਆ ਹੀ ਇਸੇ ਕਰਕੇ ਆ ਕਿ ਸਾਡੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੀ ਇਹ ਕਹਿ ਬੈਠੇ ਕਿ ਅਸੀਂ ਟੈਂਡਰ ਕਾਲ ਕਰਾਂਗੇ। ਬੀਬੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧਾ ਇਹ ਕਹਿਣਾ ਚਾਹੀਦਾ ਸੀ ਕਿ ਅਸੀਂ ਯੂ ਟਿਊਬ ਚੈਨਲ ਸ਼ੁਰੂ ਕਰ ਰਹੇ ਹਾਂ, ਜਿਨ੍ਹਾਂ ਨੇ ਵੀ ਇਸਦਾ ਲਿੰਕ ਲੈਣਾ ਹੈ, ਉਹ ਸਾਡੀਆਂ ਸ਼ਰਤਾਂ ਅਨੁਸਾਰ ਲੈ ਸਕਦਾ ਹੈ। ਬਾਅਦ ਵਿਚ ਦੂਜਾ ਚੈਨਲ ਚਲਦਾ ਰਹੇਗਾ, ਆਪੇ ਸਭ ਕੁਝ ਠੀਕ ਹੋ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਭਗਵੰਤ ਮਾਨ ਨੇ ਸਹੀ ਕੀਤਾ ਹੈ। ਮੁੱਖ ਮੰਤਰੀ ਨੇ ਬਿਲਕੁਲ ਗਲ਼ਤ ਕੀਤਾ ਹੈ। ਉਨ੍ਹਾਂ ਨੂੰ ਧਰਮ ਦੇ ਮਾਮਲੇ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ ਸੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)