ਪੰਜਾਬ ਛੱਡਣ ‘ਚ ਕੋਈ ਦਿਲਚਸਪੀ ਨਹੀਂ : ਕੈਪਟਨ ਅਮਰਿੰਦਰ ਸਿੰਘ ਨੇ ਇਹ ਕਿਉਂ ਕਿਹਾ ? ਜਾਨਣ ਲਈ ਪੜੋ ਖਬਰ

0
1174

ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸਟ ਕੀਤਾ ਹੈ ਕਿ ਉਹ ਰਾਸ਼ਟਰੀ ਰਾਜਨੀਤੀ ਲਈ ਪੰਜਾਬ ਨੂੰ ਛੱਡਣ ਵਿਚ ਕੋਈ ਰੁਚੀ ਨਹੀਂ ਰੱਖਦੇ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਪਾਰਟੀ ਦੀ ਅਗਵਾਈ ਕਰਨ ਅਤੇ ਇਸ ਦੀ ਸਾਨ ਨੂੰ ਮੁੜ ਸੁਰਜੀਤ ਕਰਨ ਲਈ ਪੂਰੀ ਤਰਾਂ ਸਮਰੱਥ ਹਨ।

ਆਪਣੀ ਸਰਕਾਰ ਦੀ ਤੀਜੀ ਵਰੇਗੰਢ ਮੌਕੇ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਲੀਡਰਸ਼ਿਪ ਦੀ ਚੋਣ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ‘ਤੇ ਟਿਕੀ ਹੋਈ ਹੈ ਅਤੇ ਹਰ ਕੋਈ ਚਾਹੁੰਦਾ ਹੈ ਕਿ 130 ਸਾਲ ਪੁਰਾਣੀ ਪਾਰਟੀ ਮੁੜ ਸੱਤਾ ਵਿਚ ਆਵੇ ਅਤੇ ਗੁਆਈ ਸ਼ਾਨ ਨੂੰ ਮੁੜ ਸੁਰਜੀਤ ਕਰੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਕੋਲ ਪਾਰਟੀ ਦੇ ਨੇਤਾ ਵਜੋਂ ਅਗਵਾਈ ਕਰਨ ਦੀ ਸਮਰੱਥਾ ਹੈ ਪਰ ਅਜਿਹਾ ਲੱਗਦਾ ਹੈ ਕਿ ਉਹਨਾਂ ਪਾਰਟੀ ਦੀ ਵਾਂਗਡੋਰ ਨਾ ਸੰਭਾਲਣ ਦੀ ਜਿੱਦ ਫੜੀ ਹੈ।

ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਉਹਨਾਂ ਨੂੰ ਅਹੁਦਾ ਸੰਭਾਲਣ ਲਈ ਕਹਿਣ ਦੀ ਸੰਭਾਵਨਾ ਬਾਰੇ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਛੱਡਣਾ ਨਹੀਂ ਚਾਹੁੰਦੇ ਅਤੇ ਉਹ ਆਪਣੇ ਸੂਬੇ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਪਰ ਉਹ ਇਸ ਨੂੰ ਪਸੰਦ ਨਹੀਂ ਕਰਦੇ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।