ਲੁਧਿਆਣਾ | ਕਥਿਤ ਬਲਾਤਕਾਰ ਮਾਮਲੇ ‘ਚ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਖਿਲਾਫ਼ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
ਅਦਾਲਤ ਨੇ 1 ਦਸੰਬਰ ਤੱਕ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਦੀ ਅੱਜ ਸੁਣਵਾਈ ਹੋਈ। ਅਦਾਲਤ ਨੇ ਅੱਜ ਵੀ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਸੁਣਵਾਈ ਦੌਰਾਨ ਪੇਸ਼ ਨਹੀਂ ਹੋਏ।
ਦੂਜੇ ਪਾਸੇ ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਬੀਤੇ ਦਿਨੀਂ ਹੀ ਬੈਂਸ ਖਿਲਾਫ਼ ਅਦਾਲਤ ਵਿੱਚ ਪੁਲਿਸ ਨੇ ਚਲਾਨ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿਮਰਜੀਤ ਬੈਂਸ ਜਿੰਨਾ ਮਰਜ਼ੀ ਭੱਜ ਲਵੇ, ਬਚ ਨਹੀਂ ਸਕਦੇ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 1 ਦਸੰਬਰ ਨੂੰ ਹੈ, ਪੁਲਿਸ ਵੱਲੋਂ ਬੈਂਸ ਨੂੰ ਗ੍ਰਿਫ਼ਤਾਰ ਕਰਨਾ ਹੀ ਹੋਵੇਗਾ। ਹਾਲਾਂਕਿ ਪੁਲਿਸ ਨੂੰ ਉਪਰੋਂ ਆਰਡਰ ਹੋਏ ਹਨ ਕਿ ਬੈਂਸ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਦਾਲਤ ਦੀ ਕਾਰਵਾਈ ਤੇ ਪੂਰਾ ਭਰੋਸਾ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ