2 ਸਾਲ ਪੁਰਾਣੇ ਮਾਮਲੇ ‘ਚ ‘ਆਪ’ ਵਿਧਾਇਕਾ ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

0
641

ਚੰਡੀਗੜ੍ਹ| ਜ਼ਿਲਾ ਅਦਾਲਤ ਨੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਦੋ ਸਾਲ ਪੁਰਾਣੇ ਕੇਸ ‘ਚ ਅਦਾਲਤ ਨੇ ਜਾਰੀ ਕੀਤੇ ਹਨ। ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਸਨ। ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਅਤੇੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ।

ਸਾਲ 2020 ‘ਚ ਪੰਜਾਬ ‘ਚ ਬਿਜਲੀ ਦਰਾਂ ‘ਚ ਵਾਧੇ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਕੁੱਟਮਾਰ ਦੇ ਮਾਮਲੇ ‘ਚ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਸ ਨਾਲ ਹੱਥੋਪਾਈ ਵੀ ਹੋਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ।