ਅੰਮ੍ਰਿਤਸਰ | ਅਦਾਲਤ ਨੇ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਆਈਪੀਸੀ ਦੀ ਧਾਰਾ 188 ਦੇ ਮਾਮਲੇ ਸਬੰਧੀ ਵਾਰੰਟ ਜਾਰੀ ਕੀਤੇ ਹਨ ਕਿਉਂਕਿ ਉਨ੍ਹਾਂ ਵਲੋਂ ਕੋਵਿਡ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਅੰਮ੍ਰਿਤਸਰ ਵਿੱਚ ਜਨਤਕ ਮੀਟਿੰਗ ਕੀਤੀ ਗਈ। ਇਸ ਲਈ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਲਈ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।