ਪੰਜਾਬ ‘ਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੀ ਨਹੀਂ ਹੁਣ ਖੈਰ, ਸਰਕਾਰ ਨੇ ਚੁੱਕੇ ਸਖਤ ਕਦਮ

0
257

ਚੰਡੀਗੜ੍ਹ/ਜਲੰਧਰ, 19 ਅਕਤੂਬਰ | ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਅਸਲ ਵਿਚ ਹੁਣ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੀ ਖੈਰ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਖਾਸ ਕਰ ਕੇ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਪਹਿਲਕਦਮੀ ਅਧਾਰਤ ਸਵੱਛਤਾ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਹ ਪ੍ਰਗਟਾਵਾ ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀ ਕੀਤੀ ਗਈ ਉਦਘਾਟਨੀ ਮੀਟਿੰਗ ਦੌਰਾਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ (ਪਟਵਾਰਖਾਨਿਆਂ) ਵਿਚ ਮਹਿਲਾ ਸਟਾਫ਼ ਤੇ ਮਹਿਮਾਨਾਂ ਲਈ  ਪਖਾਨਿਆਂ ਦਾ ਵਿਸ਼ੇਸ਼ ਪ੍ਰਬੰਧ ਕਰਨ ‘ਤੇ ਜ਼ੋਰ ਦਿੱਤਾ।

ਮੁੰਡੀਆ ਨੇ ਪਾਣੀ ਨੂੰ ਅਨਮੋਲ ਸਰੋਤ ਦੱਸਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜ਼ੁਰਮਾਨੇ ਕਰ ਕੇ ਸਖ਼ਤੀ ਨਾਲ ਰੋਕਿਆ ਜਾਵੇ। ਇਸ ਤੋਂ ਇਲਾਵਾ ਸਾਰੇ ਪਰਿਵਾਰ (ਕੁੱਲ 35 ਲੱਖ ਵਿੱਚੋਂ 12 ਲੱਖ) ਜਿਨ੍ਹਾਂ ਕੋਲ ਪਾਣੀ ਦੇ ਆਪਣੇ ਨਿੱਜੀ ਸਰੋਤ ਹਨ, ਨੂੰ ਵੀ ਸਰਕਾਰੀ ਜਲ ਸਪਲਾਈ ਸਰੋਤਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।