ਬਠਿੰਡਾ ਜੇਲ੍ਹ ‘ਚ ਕੈਦੀਆਂ ਦੀ ਭੁੱਖ ਹੜਤਾਲ ਨੂੰ ਲੈ ਕੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ

0
716

ਬਠਿੰਡਾ| ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਭੁੱਖ ਹੜਤਾਲ ਦੀ ਸੂਚਨਾ ਮਿਲਣ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਟੇਸ਼ਨ ਹਾਊਸ ਅਫ਼ਸਰ ਜੇਲ੍ਹ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਦੇ ਅੰਦਰ ਇਸ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਵਿਸ਼ੇਸ਼ ਅਧਿਕਾਰੀ ਮਹੇਸ਼ ਸਿੰਘ ਨੂੰ ਬਠਿੰਡਾ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਰਿਪੋਰਟ ਤਿਆਰ ਕਰਕੇ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਬਠਿੰਡਾ ਜੇਲ੍ਹ ਦੇ ਕੈਦੀਆਂ ਵੱਲੋਂ ਜੇਲ੍ਹ ਮੈਨੂਅਲ ਤਹਿਤ ਸਹੂਲਤਾਂ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਕੈਦੀਆਂ ਦੀ ਮੰਗ ਹੈ ਕਿ ਉਹ ਸੈਰ ਕਰਨ ਲਈ ਆਪਣੀ ਬੈਰਕ ਤੋਂ ਬਾਹਰ ਆਉਣ, ਟੀ.ਵੀ. ਦੇਖਣ, ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨਾਲ ਫ਼ੋਨ ‘ਤੇ ਗੱਲ ਕਰਨ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।