ਅਹਿਮ ਖਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ

0
21263

ਚੰਡੀਗੜ੍ਹ | ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ‘ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।

ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। 

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ।
   
ਬੈਂਸ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿਚ ਅੰਮ੍ਰਿਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ੍ਹ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬੱਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ੍ਹ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ, ਅਬੋਹਰ।

ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲੇ ਦੇ ਗਲੈਕਸੀ ਸਟਾਰ ਪਬਲਿਕ ਸਕੂਲ, ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਿਆ, ਫਲਾਹੀ, ਲੁਧਿਆਣਾ ਜ਼ਿਲੇ ਦੇ ਸੈਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਮਾਨਸਾ ਜ਼ਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ, ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ, ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ, ਬੁਢਲਾਡਾ ਹੈ।

ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ, ਬ੍ਰਿਟਿਸ਼ ਕਾਨਵੈਂਟ ਸਕੂਲ, ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨਲ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।