ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਨੋਟਿਸ, ਆਪ ਨੇ 15 ਦਿਨਾਂ ਦੇ ਅੰਦਰ ਮੰਗਿਆ ਜਵਾਬ, ਸਪੱਸ਼ਟ ਜਵਾਬ ਨਾ ਮਿਲਣ ‘ਤੇ ਹੋਵੇਗੀ ਕਾਰਵਾਈ

0
444

ਜਲੰਧਰ, 18 ਅਕਤੂਬਰ| ਜਲੰਧਰ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਿਚਾਲੇ ਚੱਲ ਰਹੀ ਤਕਰਾਰ ਦੌਰਾਨ ਪਾਰਟੀ ਨੇ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਜਾਰੀ ਨੋਟਿਸ ਦਾ ਜਵਾਬ 15 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਦੋਵਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਪੰਜਾਬ ‘ਚ ਸਿਆਸੀ ਮਾਹੌਲ ਗਰਮਾਇਆ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਜਲੰਧਰ ਦੀ ਜਿੱਤ ਨੂੰ ਆਪਣਾ ਮਾਸਟਰ ਸਟਾਕ ਕਿਹਾ ਸੀ।

ਇਸ ਮਾਮਲੇ ਵਿੱਚ ਮੁਕੇਸ਼ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ

ਦੱਸ ਦੇਈਏ ਕਿ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਅਗਵਾ ਕਰਕੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਮੁਕੇਸ਼ ਸੇਠੀ ਨੂੰ ਦੋਸ਼ੀ ਪਾਇਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਥਾਣਾ ਸਦਰ-6 ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਸੀ ਕਿ ਮੁਲਜ਼ਮਾਂ ਨੇ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਜਾਣਕਾਰੀ ਅਰਮਾਨ ਹਸਪਤਾਲ ਦੇ ਡਾਕਟਰਾਂ ਨੇ ਪੁਲੀਸ ਨੂੰ ਦਿੱਤੀ। ਪੁਲੀਸ ਨੇ ਕਤਲ ਦੀ ਕੋਸ਼ਿਸ਼, ਅਗਵਾ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਜਿਨ੍ਹਾਂ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।