ਆਂਗਨਵਾੜੀ ਦੀਆਂ 6 ਹਜ਼ਾਰ ਅਸਾਮੀਆਂ ਦਾ ਨੋਟੀਫਿਕੇਸ਼ਨ ਜਲਦ: CM ਮਾਨ ਨੇ ਰੱਖੜ ਪੁਨੀਆ ਵਿਖੇ 16 ਮੈਡੀਕਲ ਤੇ 2 ਕਮਿਊਨਿਟੀ ਕਾਲਜ ਖੋਲ੍ਹਣ ਦਾ ਕੀਤਾ ਐਲਾਨ

0
968

ਬਟਾਲਾ | ਪੰਜਾਬ ‘ਚ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ 6000 ਆਂਗਣਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ ਕੀਤਾ। ਪੰਜਾਬ ਸਰਕਾਰ ਜਲਦ ਹੀ ਇਨ੍ਹਾਂ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਮੁੱਖ ਮੰਤਰੀ ਨੇ ਪੰਜਾਬ ਦੇ 4300 ਪੁਲਿਸ ਮੁਲਾਜ਼ਮਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇਣ ਦੀ ਗੱਲ ਵੀ ਕਹੀ।

ਰੱਖੜ ਪੁੰਨਿਆ ‘ਤੇ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਲੰਮੇ ਸਮੇਂ ਤੋਂ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਵੱਲੋਂ ਰੱਖੜ ਪੁੰਨਿਆ ਨੂੰ ਲੈ ਕੇ ਮੀਟਿੰਗਾਂ ਹੁੰਦੀਆਂ ਰਹੀਆਂ ਹਨ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਸਿਰਫ਼ ਪ੍ਰੋਗਰਾਮ ਹੀ ਰੱਖਿਆ ਗਿਆ ਹੈ। ਕਿਸੇ ਹੋਰ ਪਾਰਟੀ ਨੇ ਸਟੇਜ ਨਹੀਂ ਲਾਈ। ਪ੍ਰੋਗਰਾਮ ਵਿੱਚ ਪਹੁੰਚੇ ਸੀਐਮ ਭਗਵੰਤ ਮਾਨ ਨੇ ਨੌਕਰੀਆਂ ਦੇ ਐਲਾਨ ਦੇ ਨਾਲ-ਨਾਲ ਪੰਜਾਬ ਤੇ ਮਾਝਾ ਪੱਟੀ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਜਲਦੀ ਹੀ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਪਹਿਲਾਂ ਹੀ 9 ਮੈਡੀਕਲ ਕਾਲਜ ਹਨ ਅਤੇ 16 ਨਵੇਂ ਮੈਡੀਕਲ ਕਾਲਜ ਬਣਨ ਤੋਂ ਬਾਅਦ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ।