ਪੰਜਾਬ ‘ਚ ਪਟਵਾਰੀਆਂ ਦੀ ਭਰਤੀ ਲਈ ਜਾਰੀ ਹੋਇਆ ਨੋਟੀਫਿਕੇਸ਼ਨ, ਇੰਝ ਕਰੋ ਅਪਲਾਈ

0
216

Recruitment-ਪੰਜਾਬ ‘ਚ ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਇਸ ਅਸਾਮੀ ਲਈ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਟਵਾਰੀ ਦੀਆਂ ਇਨ੍ਹਾਂ ਅਸਾਮੀਆਂ ਰਾਹੀਂ ਕੁੱਲ 710 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਜਾਰੀ ਕੀਤੀ ਗਈ ਇਸ ਅਸਾਮੀ ਲਈ ਅਰਜ਼ੀ ਪ੍ਰਕਿਰਿਆ 23 ਫਰਵਰੀ 2023 ਤੋਂ ਸ਼ੁਰੂ ਹੋ ਗਈ ਹੈ। ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 20 ਮਾਰਚ 2023 ਤਕ ਦਾ ਸਮਾਂ ਦਿੱਤਾ ਗਿਆ ਹੈ। ਤੁਸੀਂ ਇਸ ਅਸਾਮੀ ਲਈ ਆਨਲਾਈਨ ਅਪਲਾਈ ਕਰ ਸਕਦੇ ਹੋ। ਇਸਦੇ ਲਈ ਹੇਠਾਂ ਦਿੱਤੇ ਸਟੈੱਪਸ ਦੀ ਪਾਲਣਾ ਕਰੋ।

ਵਕੈਂਸੀ ਡਿਟੇਲਸ

ਇਸ ਅਸਾਮੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਫੀਸ ਜਮ੍ਹਾ ਕਰਵਾਉਣੀ ਜ਼ਰੂਰੀ ਹੈ। ਜਨਰਲ ਵਰਗ ਦੇ ਉਮੀਦਵਾਰਾਂ ਨੂੰ ਫੀਸ ਵਜੋਂ 1000 ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਇਸ ਦੇ ਨਾਲ ਹੀ ਪੀਡਬਲਯੂਡੀ ਵਰਗ ਸਮੇਤ ਰਾਖਵੇਂਕਰਨ ਦੇ ਦਾਇਰੇ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ 500 ਰੁਪਏ ਅਦਾ ਕਰਨੇ ਪੈਣਗੇ। ਫੀਸ ਆਨਲਾਈਨ ਅਦਾ ਕੀਤੀ ਜਾ ਸਕਦੀ ਹੈ। ਪਟਵਾਰੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 1 ਜਨਵਰੀ, 2023 ਨੂੰ 18 ਸਾਲ ਤੋਂ 37 ਸਾਲ ਤੱਕ ਨਿਸ਼ਚਿਤ ਕੀਤੀ ਗਈ ਹੈ।

ਪਟਵਾਰੀ ਭਰਤੀ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਅਸਾਮੀ ਲਈ ਅਰਜ਼ੀ ਪ੍ਰਕਿਰਿਆ ਆਨਲਾਈਨ ਮੋਡ ‘ਚ ਸ਼ੁਰੂ ਹੋਈ ਹੈ। ਅਜਿਹੀ ਸਥਿਤੀ ਵਿੱਚ, ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਰਜ਼ੀ ਦੇਣ ਤੋਂ ਪਹਿਲਾਂ ਵੈਬਸਾਈਟ ‘ਤੇ ਜਾ ਕੇ ਨੋਟੀਫਿਕੇਸ਼ਨ ਚੈੱਕ ਕਰਨ। ਇਸ ਅਸਾਮੀ ਰਾਹੀਂ ਕੁੱਲ 710 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਵਿੱਚ ਔਰਤਾਂ ਲਈ 251 ਅਤੇ ਪੁਰਸ਼ਾਂ ਲਈ 459 ਅਸਾਮੀਆਂ ਲਈ ਭਰਤੀ ਹੋਵੇਗੀ। ਇਸ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਪੇ ਮੈਟ੍ਰਿਕਸ ਤੋਂ ਤਨਖਾਹ ਦਿੱਤੀ ਜਾਵੇਗੀ।

ਨੋਟ-ਇਸ ਵਿਚ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ PSSSB ਭਰਤੀ ਦੀ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾਣਾ ਪਵੇਗਾ।