ਹੁਣ ਕਾਂਗਰਸ ਦਾ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਵਿਜੀਲੈਂਸ ਦੀ ਰਾਡਾਰ ‘ਤੇ

0
1030


ਚੰਡੀਗੜ੍ਹ | ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਹੁਣ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰਾ ਸਿੰਗਲਾ ਵਿਜੀਲੈਂਸ ਦੀ ਰਾਡਾਰ ‘ਤੇ ਹਨ। ਵਿਜੀਲੈਂਸ ਪਿਛਲੀ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਵਿੱਚ ਅਲਾਟ ਹੋਏ ਟੈਂਡਰਾਂ ਦੀ ਜਾਂਚ ਵਿੱਚ ਜੁਟੀ ਗਈ ਹੈ।

ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰਾ ਸਿੰਗਲਾ ਦੇ 5 ਕਰੀਬੀਆਂ ਨੂੰ 5 ਸਤੰਬਰ ਨੂੰ ਵਿਜਲੈਂਸ ਨੇ ਬੁਲਾਇਆ ਹੈ। ਮੁੱਢਲੀ ਜਾਂਚ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਅਹੁਦੇ ਦੇ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਸੌਂਪ ਦਿੱਤੀ ਗਈ ਹੈ।

ਠੇਕੇਦਾਰਾਂ ਦੀ ਸ਼ਿਕਾਇਤ ‘ਤੇ PWD ਟੈਂਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵੱਟਸ ਐਪ ‘ਤੇ ਮਿਲੀ ਵਾਇਰਲ ਚੈਟ ‘ਤੇ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਦਰਅਸਲ, ‘ਆਪ’ ਸਰਕਾਰ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀਆਂ ਫਾਈਲਾਂ ਦੀ ਪੜਤਾਲ ਕਰ ਰਹੀ ਹੈ ਅਤੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸਰਕਾਰ ਨੂੰ ਕਿਵੇਂ ਅਤੇ ਕਿਸ ਕਾਰਨ ਵਿੱਤੀ ਨੁਕਸਾਨ ਹੋਇਆ।