ਹੁਣ ਵਿਆਹਾਂ ‘ਚ 50 ਲੋਕ ਨਹੀਂ 30 ਹੋਣਗੇ ਸ਼ਾਮਲ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਾ ਹੋਵੇਗਾ ਲਾਈਸੈਂਸ ਰੱਦ

0
402

ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ ਨਵੀਂ ਗਾਈਡਲਾਈਜ਼ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਦੁਆਰਾ ਹੁਣ ਵਿਆਹ ਸਮਾਗਮਾਂ ਲਈ 50 ਦੀ ਗਿਣਤੀ ਤੋਂ ਘੱਟ ਕਰਕੇ 30 ਕਰ ਦਿੱਤੀ ਹੈ ਨਾਲ ਹੀ ਹਰ ਜਗ੍ਹਾ ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਦੁਆਰਾ ਨਵੀਂ ਗਾਈਡਲਾਈਨਜ਼ ਜਾਰੀ ਕਰਦੇ ਹੋਏ ਨਾਲ ਹੀ ਜਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੂੰ ਵੀ ਹਦਾਇਤਾਂ ਦਿੱਤੀਆਂ ਹਨ ਕਿ ਅਗਰ ਜੇਕਰ ਕੋਈ ਲਾਪਰਵਾਹੀ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਵਿਆਹ ਸਮਾਗਮਾਂ ਤੇ ਸਮਾਜਿਕ ਪ੍ਰੋਗਰਾਮਾਂ ਵਿਚ ਹੁਣ 30 ਲੋਕ ਹੀ ਸ਼ਾਮਲ ਹੋਣਗੇ। ਜੇਕਰ ਕੋਈ ਵੀ ਇਸ ਪ੍ਰਤੀ ਲਾਪਰਵਾਹੀ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਨੂੰ ਭਾਰੀ ਜੁਰਮਾਨੇ ਲੱਗ ਸਕਦੇ ਹਨ, ਨਾਲ ਹੀ ਸਰਕਾਰ ਦੁਆਰਾ ਇਹ ਵੀ ਕਿਹਾ ਗਿਆ ਹੈ ਕਿ ਇਕ ਜਗ੍ਹਾ ਉੱਤੇ 5 ਤੋਂ ਵੱਧ ਲੋਕ ਇਕੱਠੇ ਨਾ ਹੋਣ। ਇਹਨਾਂ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਆਪਣੇ-ਆਪਣੇ ਜਿਲ੍ਹਿਆਂ ਵਿਚ ਅਹਿਮ ਡਿਊਟੀਆਂ ਨਿਭਾਏਗੀ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਲਾਈਸੈਂਸ ਰੱਦ ਵੀ ਕੀਤਾ ਜਾ ਸਕਦਾ ਹੈ।