ਹੁਣ ਪੰਜਾਬ ‘ਚ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਮਾਈਨਿੰਗ ਲਈ ਫੌਜ ਤੋਂ ਲੈਣੀ ਪਵੇਗੀ NOC

0
1002

ਅੰਮ੍ਰਿਤਸਰ/ਗੁਰਦਾਸਪੁਰ/ਚੰਡੀਗੜ੍ਹ | ਹੁਣ ਪੰਜਾਬ ‘ਚ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਮਾਈਨਿੰਗ ਲਈ ਭਾਰਤੀ ਫੌਜ ਤੋਂ NOC ਲੈਣੀ ਪਵੇਗੀ। ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਦੌਰਾਨ ਭਾਰਤੀ ਫੌਜ ਨੇ ਹਲਫਨਾਮਾ ਦਾਇਰ ਕੀਤਾ ਹੈ ਕਿ ਹੁਣ ਫੌਜ ਵੱਲੋਂ ਮਾਈਨਿੰਗ ਕਰਨ ਲਈ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ ਅਤੇ ਉਸ ਮੁਤਾਬਕ ਹੁਣ ਪੰਜਾਬ ਸਰਕਾਰ ਨੂੰ ਸਰਹੱਦ ਦੇ 5 ਕਿਲੋਮੀਟਰ ਦੇ ਘੇਰੇ ਵਿੱਚ ਮਾਈਨਿੰਗ ਲਈ ਫੌਜ ਤੋਂ ਐਨਓਸੀ ਲੈਣੀ ਪਵੇਗੀ। ਇਸ ਦੇ ਨਾਲ ਹੀ ਸਰਹੱਦ ਦੇ 1 ਕਿਲੋਮੀਟਰ ਦੇ ਅੰਦਰ ਮਾਈਨਿੰਗ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।