ਹੁਣ ਪਨਬਸ ਤੇ PRTC ਕਰਮਚਾਰੀਆਂ ਨੇ ਦਿੱਤੀ ਚਿਤਾਵਨੀ, ਇਸ ਦਿਨ ਤੋਂ ਬੰਦ ਕਰਨਗੇ ਬੱਸ ਸਟੈਂਡ

0
2087

ਲੁਧਿਆਣਾ | ਪੰਜਾਬ ‘ਚ ਗੰਨੇ ਦੀ ਕੀਮਤ ਨੂੰ ਲੈ ਕੇ ਕਿਸਾਨਾਂ ਦਾ ਮਸਲਾ ਹੱਲ ਹੋਇਆ ਨਹੀਂ ਕਿ ਹੁਣ ਇਕ ਹੋਰ ਯੂਨੀਅਨ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਲੁਧਿਆਣਾ ‘ਚ ਬੀਤੇ ਦਿਨ ਪੰਜਾਬ ਰੋਡਵੇਜ਼/ਪਨਬਸ ਤੇ PRTC ਦੇ ਕੱਚੇ ਕਰਮਚਾਰੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ ਪੂਰੇ ਸੂਬੇ ‘ਚ ਧਰਨਾ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ‘ਚ ਉਨ੍ਹਾਂ ਸਾਫ ਕਿਹਾ ਕਿ ਇਸ ਦੌਰਾਨ ਪੂਰੇ ਸੂਬੇ ‘ਚ ਬੱਸ ਸਰਵਿਸ ਨੂੰ ਬੰਦ ਰੱਖਿਆ ਜਾਵੇਗਾ।

ਸੂਬਾ ਸਰਪ੍ਰਸਤ ਦੇ ਨਾਲ ਵਾਈਸ ਚੇਅਰਮੈਨ ਨੇ ਕਿਹਾ ਕਿ ਅਜੇ ਤੱਕ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਅਜਿਹੇ ‘ਚ ਸਾਰੇ ਕਰਮਚਾਰੀ ਹੁਣ 25 ਅਗਸਤ ਨੂੰ 2 ਘੰਟੇ ਦੇ ਲਈ ਬੱਸ ਸਟੈਂਡ ਬੰਦ ਰੱਖਣਗੇ। ਇੰਨਾ ਹੀ ਨਹੀਂ, ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 6 ਸਤੰਬਰ ਤੋਂ ਉਹ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਬੈਠਣਗੇ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)