ਹੁਣ ਜੁਰਮਾਨੇ ਲਾ-ਲਾ ਖਜਾਨਾ ਭਰੇਗੀ ਪੰਜਾਬ ਸਰਕਾਰ, ਕਾਰ ‘ਚ ਸੋਸ਼ਲ ਡਿਸਟੈਂਸਿੰਗ ਨਾ ਹੋਣ ‘ਤੇ ਜੁਰਮਾਨਾ 2000 ਲੱਗੇਗਾ

1
19310

ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ, ਜੁਰਮਾਨਾ ਨਾ ਭਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ

ਚੰਡੀਗੜ੍ਹ . ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਲਗਾਤਾਰ ਜੁਰਮਾਨੇ ਵਧਾਉਂਦੀ ਜਾ ਰਹੀ ਹੈ। ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਜਨਤਕ ਥਾਵਾਂ ’ਤੇ ਥੁੱਕਣ ਲਈ 500 ਰੁਪਏ ਦਾ ਜੁਰਮਾਨਾ ਤੈਅ ਕੀਤਾ ਗਿਆ ਹੈ। ਦੁਕਾਨਾਂ ਜਾਂ ਵਪਾਰਕ ਥਾਵਾਂ ‘ਤੇ ਸੋਸ਼ਲ ਡਿਸਟੈਂਸਿੰਗ ਨਾ ਹੋਈ ਤਾਂ ਮਾਲਕ ਨੂੰ 2000 ਦਾ ਜੁਰਮਾਨਾ ਭਰਨਾ ਪਵੇਗਾ। ਬੱਸਾਂ ‘ਚ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ ‘ਚ 2000 ਰੁਪਏ ਅਤੇ ਆਟੋ ਰਿਕਸ਼ਾ ਤੇ ਦੋਪਹੀਆ ਵਾਹਨ ਲਈ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਡੀਪੀਓ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

1 COMMENT

  1. ਚਾਹੇ ਕਾਂਗਰਸ ਹੈ ਜਾਂ ਬੀ ਜੇ ਪੀ ਸਰਕਾਰ
    ਮਿਡਲ ਫੈਮਿਲੀ ਨੂੰ ਦੇਣਾ ਤਾ ਹੈ ਨਹੀਂ
    ਜੁਰਮਾਨੇ ਲੈ ਕੇ ਆਪਣਾ ਖਜਾਨਾ ਜਰੂਰ ਭਰਨਾ ਹੈ

Comments are closed.