ਨਵੀਂ ਦਿੱਲੀ | ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਕੋਵਿਡ ਡਿਊਟੀ ‘ਤੇ ਸਕੂਲ ਅਧਿਆਪਕਾਂ ਨੂੰ ਤਾਇਨਾਤ ਕਰਨ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਲੋੜ ਪੈਣ ‘ਤੇ ਹਵਾਈ ਅੱਡੇ ‘ਤੇ ਸਿਵਲ ਡਿਫੈਂਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਪਹਿਲਾਂ ਇਹ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਕੀਤਾ ਜਾਵੇਗਾ। ਵਿਰੋਧ ਤੋਂ ਬਾਅਦ DM ਨੇ ਹੁਕਮ ਜਾਰੀ ਕਰ ਦਿੱਤਾ ਹੈ ਕਿ ਹੁਣ ਦਿੱਲੀ ਹਵਾਈ ਅੱਡੇ ‘ਤੇ ਅਧਿਆਪਕਾਂ ਦੀ ਕੋਰੋਨਾ ਡਿਊਟੀ ਨਹੀਂ ਲੱਗੇਗੀ।