<p><strong>ਚੰਡੀਗੜ੍ਹ&comma; 9 ਨਵੰਬਰ &vert; <&sol;strong>ਪੰਜਾਬ ਪੁਲਿਸ ਹੁਣ ਅਪਰਾਧੀਆਂ ਤੇ ਨਸ਼ਾ ਤਸਕਰਾਂ ਨਾਲ ਨਜਿੱਠਣ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ &OpenCurlyQuote;ਤੇ ਵੀ ਸ਼ਿਕੰਜਾ ਕੱਸੇਗੀ। ਪਰਾਲੀ ਸਾੜਨ ਵਾਲਿਆਂ &OpenCurlyQuote;ਤੇ ਨਜ਼ਰ ਰੱਖਣ ਲਈ ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਪੁਲਿਸ ਨੂੰ ਨੋਡਲ ਅਫਸਰ ਵੀ ਨਿਯੁਕਤ ਕੀਤਾ ਗਿਆ ਹੈ। ਇਥੇ ਹੀ ਥਾਣਿਆਂ ਵਿਚ ਤਾਇਨਾਤ SHO ਆਪਣੇ ਅਧਿਕਾਰ ਖੇਤਰ ਵਿਚ ਨਿੱਜੀ ਤੌਰ &OpenCurlyQuote;ਤੇ ਗਸ਼ਤ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਜ਼ਰੂਰੀ ਕਦਮ ਚੁੱਕਣਗੇ।<&sol;p>&NewLine;<p>ਸਾਰੇ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਸੈਕਟਰ ਦੇ ਇੰਚਾਰਜ ਦੇ ਟੌਪ ਵਿਚ ਗਜ਼ਟਿਡ ਅਫ਼ਸਰ ਤਾਇਨਾਤ ਕੀਤੇ ਜਾਣਗੇ। ਇਹ ਆਦੇਸ਼ DGP ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਾ ਪੱਧਰੀ ਕਾਨੂੰਨ-ਵਿਵਸਥਾ ਦੀ ਸਮੀਖਿਆ ਮੀਟਿੰਗ ਵਿਚ ਪੁਲਿਸ ਅਧਿਕਾਰੀਆਂ ਨੂੰ ਦਿੱਤੇ।<&sol;p>&NewLine;<p>ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅਜਿਹੇ ਵਿੱਚ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਫਸਰਾਂ ਨੇ ਪਹਿਲਾਂ ਤੋਂ ਹੀ ਮੋਰਚਾ ਸੰਭਾਲਿਆ ਹੋਇਆ ਹੈ। DGP ਨੇ ਮੀਟਿੰਗ ਵਿਚ ਇਸ ਮਾਮਲੇ ਨੂੰ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਦੇ ਲਈ ਸਿਵਲ ਪ੍ਰਸ਼ਾਸਨ ਦੇ ਨਾਲ ਮਿਲ ਕੇ ਕੰਮ ਕਰਨ ਦੀ ਜ਼ਰੂਰਤ &OpenCurlyQuote;ਤੇ ਜ਼ੋਰ ਦਿੰਦਿਆਂ ਸਾਰੇ CPS&comma; SSP ਨੂੰ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਰੋਜ਼ਾਨਾ ਬੈਠਕ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਵਧੀਆ ਰਣਨੀਤੀ ਬਣਾਉਣ ਦੀ ਵੀ ਹਦਾਇਤ ਦਿੱਤੀ ਹੈ।<&sol;p>&NewLine;<p>ਦੱਸ ਦਈਏ ਕਿ ਪੁਲਿਸ ਸਟੇਸ਼ਨ ਦੇ ਖੇਤਰ ਤੇ ਆਕਾਰ ਦੇ ਆਧਾਰ &OpenCurlyQuote;ਤੇ ਜ਼ਰੂਰੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਲਗਾਈਆਂ ਜਾਣਗੀਆਂ। ਲੋੜ ਪੈਣ &OpenCurlyQuote;ਤੇ ਫਾਇਰ ਵਿਭਾਗ ਨਾਲ ਤਾਲਮੇਲ ਕਰਕੇ ਫਾਇਰ ਟੈਂਡਰਾਂ ਦੀ ਤਾਇਨਾਤੀ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਕਿਸਾਨਾਂ ਤੇ ਨਾਗਰਿਕਾਂ ਤੇ ਵੱਖ-ਵੱਖ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ। ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ ਤੇ ਨਾਲ ਹੀ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;