ਰੋਪੜ| ਪੰਜਾਬ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਅਸਮਾਨ ਤੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਸਰਕਾਰ ਡਰੋਨ ਦਾ ਇਸਤੇਮਾਲ ਕਰੇਗੀ। ਪਾਇਲਟ ਪ੍ਰੋਜੈਕਟ ਰੂਪਨਗਰ ਤੋਂ ਸ਼ੁਰੂ ਹੋਵੇਗਾ। ਇਹ ਬਾਰੇ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ। ਉਥੇ ਹੀ ਅਧਿਕਾਰੀਆਂ ਨੂੰ 13 ਜਨਤਕ ਮਾਈਨਿੰਗ ਸਾਈਟਾਂ ਤੇ 67 ਕਮਰਸ਼ੀਅਲ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਤੋਂ ਬਾਅਦ ਹੁਣ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਲੋਕਾਂ ਨੂੰ ਦਿੱਤਾ ਜਾਵੇਗਾ।

ਡਰੋਨਾਂ ਨਾਲ ਰੱਖੀ ਜਾਵੇਗੀ ਨਜ਼ਰ

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਬੈਠਕ ਵਿੱਚ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਮਾਈਨਿੰਗ ਮੰਤਰੀ ਨੇ ਖੱਡਾਂ ਦੀ ਨਿਗਰਾਨੀ ਲਈ ਡਰੋਨਾਂ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਬੈਠਕ ਵਿੱਚ 67 ਵਪਾਰਕ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਜੋ ਮਾਨਸੂਨ ਸੈਸ਼ਨ ਤੱਕ ਪੂਰੀ ਕਰ ਲਈ ਜਾਵੇਗੀ।

13 ਨਵੀਆਂ ਜਨਤਕ ਖੱਡਾਂ ਸ਼ੁਰੂ ਕਰਨ ਦੀਆਂ ਤਿਆਰੀਆਂ

ਦੱਸ ਦਈਏ ਕਿ ਨਿਲਾਮ ਕੀਤੇ ਗਏ ਕਲਸਟਰਾਂ ਵਿਚੋਂ 32 ਕਲੱਸਟਰਾਂ ਦੀਆਂ ਬੋਲੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਜਲਦੀ ਹੀ 13 ਨਵੀਆਂ ਜਨਤਕ ਖੱਡਾਂ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਚੈੱਕ ਪੋਸਟਾਂ ‘ਤੇ ਲਗਾਏ ਜਾਣਗੇ ਹਾਈਟੈੱਕ ਕੈਮਰੇ

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੁਣ ਸਾਰੀਆਂ ਚੈਕ ਪੋਸਟਾਂ ‘ਤੇ ਹਾਈਟੈੱਕ ਕੈਮਰੇ ਲਗਾਏ ਜਾ ਰਹੇ ਹਨ। ਇਹ ਕੈਮਰੇ ਹਾਈ ਰੈਜ਼ੋਲਿਊਸ਼ਨ ਦੇ ਹੋਣਗੇ। ਰਾਤ ਨੂੰ ਵਾਹਨ ਦਾ ਨੰਬਰ ਨੋਟ ਕਰ ਸਕਣਗੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)