ਜਲੰਧਰ ‘ਚ ਹੋਰ ਤੇਜ਼ ਹੋਵੇਗੀ ਚਾਲਾਨ ਕੱਟਣ ਦੀ ਮੁਹਿੰਮ, ਕਮਿਸ਼ਨਰ ਨੇ ਅਫ਼ਸਰਾਂ ਨੂੰ ਦਿੱਤੇ ਜ਼ਿਆਦਾ ਸਖ਼ਤੀ ਦੇ ਹੁਕਮ

0
2625


ਜਲੰਧਰ . ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੋਰੋਨਾ ਵਾਇਰਸ ‘ਤੇ ਜਿੱਤ ਪ੍ਰਾਪਤ ਕਰਨ ਲਈ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਹੈ, ਨੂੰ ਆਪਣੇ-ਆਪਣੇ ਖੇਤਰ ਵਿੱਚ ਯਕੀਨੀ ਬਣਾਇਆ ਜਾਵੇ।
ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਨੇ ਕਿਹਾ- ਕਿ ਹੁਣ ਬਜ਼ਾਰ ਖੁਲ੍ਹ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਆ ਰਹੇ ਹਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਕਰਮੀਆਂ ਦੀ ਡਿਊਟੀ ਨੂੰ ਵਧਾ ਦਿੱਤਾ ਗਿਆ ਹੈ।
ਸੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਗਸ਼ਤ ਕਰਕੇ ਜਨਤਕ ਥਾਵਾਂ ‘ਤੇ ਲੋਕਾਂ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਅਤੇ ਮਾਸਕ ਪਾਉਣ ਨੂੰ ਯਕੀਨੀ ਬਣਾਇਆ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ। ਇਸ ਮੁਹਿੰਮ ਨਾਲ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ।
ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਰਾਤ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ‘ਤੇ ਚੌਕਸੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ।
ਮੀਟਿੰਗ ਵਿੱਚ ਡੀਸੀਪੀ ਗੁਰਮੀਤ ਸਿੰਘ, ਏਡੀਸੀਪੀ ਵਤਸਲਾ ਗੁਪਤਾ, ਅਸ਼ਵਨੀ ਕੁਮਾਰ, ਏਸੀਪੀ ਬਿਮਲ ਕਾਂਤ, ਸੁਰਿੰਦਚ ਚੱਡਾ, ਹਰਸਿਮਰਨ ਸਿੰਘ, ਬਰਜਿੰਦਰ ਸਿੰਘ , ਧਰਮ ਪਾਲ ਅਤੇ ਹੋਰ ਵੀ ਹਾਜ਼ਰ ਸਨ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)