ਜਲੰਧਰ, 26 ਦਸੰਬਰ| ਸ਼ਹਿਰ ਦੀ ਸ਼ੇਰ ਸਿੰਘ ਕਾਲੋਨੀ ਨੇੜੇ 39 ਸਾਲਾ ਐਨਆਰਆਈ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਉਸ ਦੀ ਪਛਾਣ ਸੁਖਪਾਲ ਸਿੰਘ ਸੁੱਖਾ ਵਾਸੀ ਹਰਦੇਵ ਨਗਰ ਵਜੋਂ ਹੋਈ ਹੈ। ਉਹ ਕੈਨੇਡਾ ਵਿੱਚ ਪੀਆਰ ਸੀ ਅਤੇ ਅੱਜ ਉਸ ਨੇ ਵਾਪਸ ਕੈਨੇਡਾ ਜਾਣਾ ਸੀ। ਫਲਾਈਟ ਵੀ ਬੁੱਕ ਹੋ ਗਈ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੁਖਪਾਲ ਸਿੰਘ ਸੁੱਖਾ ਆਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਪਰ ਉਹ ਘਰ ਪਹੁੰਚਿਆ ਨਹੀਂ। ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਾਲੋਨੀ ਨੇੜੇ ਉਸ ਦੀ ਲਾਸ਼ ਪਈ ਮਿਲੀ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸੁਖਪਾਲ ਨੂੰ ਕੁੱਟ ਮਾਰ ਕੇ ਜ਼ਖਮੀ ਹਾਲਤ ‘ਚ ਉਥੇ ਸੁੱਟ ਦਿੱਤਾ ਗਿਆ ਸੀ। ਇਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੁੱਖਾ ਵਿਆਹਿਆ ਹੋਇਆ ਸੀ ਅਤੇ 3 ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।