ਕੈਨੇਡਾ ਤੋਂ ਵਾਪਸ ਆਏ ਨੌਜਵਾਨ ‘ਤੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਮੌਤ

    0
    522

    ਬਾਬਾ ਬਕਾਲਾ.  ਬੀਤੀ ਰਾਤ 12 ਵਜੇ ਦੇ ਕਰੀਬ ਬਾਬਾ ਬਕਾਲਾ ਦੇ ਪਿੰਡ ਨੌਰੰਗਪੁਰ ਵਿੱਖੇ ਕੈਨੇਡਾ ਤੋਂ ਵਾਪਸ ਆਏ ਇੱਕ ਨੌਜਵਾਨ ਦਾ ਕੁੱਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ (24) ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਨੌਰੰਗਪੁਰ-ਬੁਤਾਲਾ ਦੇ ਤੌਰ ਤੇ ਹੋਈ ਹੈ।

    ਸੁਖਮਨਦੀਪ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਬੀਤੀ ਰਾਤ ਉਹ ਨੇੜਲੇ ਪਿੰਡ ਵਿਆਹ ਸਮਾਗਮ ‘ਚ ਸ਼ਾਮਲ ਹੋਣ ਗਿਆ ਸੀ ਤੇ ਵਾਪਸ ਆਉਂਦੇ ਸਮੇਂ ਜਦੋਂ ਉਹ ਆਪਣੇ ਘਰ ਦੇ ਕੋਲ ਪਹੁੰਚਿਆ ਤਾਂ ਮੋਟਰਸਾਈਕਲ ‘ਤੇ ਸਵਾਰ ਕੁਝ ਅਣਪਛਾਤੇ ਨੌਜਵਾਨ ਆਏ ਤੇ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰੇ ਕੁੱਝ ਵੀ ਪਤਾ ਨਾ ਚਲ ਸਕਿਆ ਕਿ ਫਾਇਰਿੰਗ ਕਰਨ ਵਾਲੇ ਨੌਜਵਾਨ ਕੌਣ ਸਨ। ਜ਼ਖ਼ਮੀ ਹਾਲਤ ‘ਚ ਪਰਿਵਾਰ ਵਾਲੇ ਉਸਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਐਸਪੀ ਸੁਰਿੰਦਰ ਸਿੰਘ, ਡੀਐਸਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਅਤੇ ਕਿਰਨਦੀਪ ਸਿੰਘ ਥਾਣਾ ਮੁਖੀ ਨੇ ਘਟਨਾ ਵਾਲੀ ਥਾਂ ਤੇ ਜਾ ਕੇ ਤਫਤੀਸ਼ ਕੀਤੀ ਤੇ ਕੇਸ ਦਰਜ ਕਰ ਲਿਆ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।