ਐਨਆਰਆਈ ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 13 ਅਤੇ 14 ਫਰਵਰੀ ਨੂੰ ਦਾਖਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

0
388

ਜਲੰਧਰ. ਐਨਆਰਆਈ ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਪੱਤਰ 13 ਅਤੇ 14 ਫਰਵਰੀ ਨੂੰ ਰੀਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਜਸਬੀਰ ਸਿੰਘ ਦੇ ਕੋਲ ਦਾਖਲ ਕਰਵਾਏ ਜਾ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ 13 ਫਰਵਰੀ ਤੋਂ ਲੈ ਕੇ 14 ਫਰਵਰੀ ਤੱਕ ਚੱਲੇਗੀ ਅਤੇ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ 17 ਫਰਵਰੀ ਨੂੰ ਹੋਵੇਗੀ।

ਉਨਾਂ ਕਿਹਾ ਕਿ ਨਾਮਜ਼ਦਗੀ ਵਾਪਸ ਲੈਣ ਦੀ ਮਿਤਿ 24 ਫਰਵਰੀ ਹੋਵੇਗੀ ਅਤੇ ਚੋਣਾਂ 7 ਮਾਰਚ ਨੂੰ ਹੋਣਗੀਆਂ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਐਨਆਰਆਈ ਸਭਾ ਦੀ ਵੈੱਬਸਾਈਟ www.nrisabhapunjab.in.ਤੋਂ ਲਈ ਜਾ ਸਕਦੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।