ਹਰਿਮੰਦਰ ਸਾਹਿਬ ਨੇੜੇ ਹੋਏ ਦੋਹਰੇ ਧਮਾਕਿਆਂ ਦੀ ਜਾਂਚ ਲਈ ਪਹੁੰਚੀ NSG; ਪੰਜਾਬ ਪੁਲਿਸ ਕਰਾ ਰਹੀ ਫੋਰੈਂਸਿਕ ਜਾਂਚ

0
662

ਅੰਮ੍ਰਿਤਸਰ| ਨੈਸ਼ਨਲ ਸਕਿਉਰਿਟੀ ਗਾਰਡ (ਐਨਐਸਜੀ) ਨੇ ਮੰਗਲਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਲਗਾਤਾਰ ਦੋ ਬੰਬ ਧਮਾਕਿਆਂ ਵਾਲੀ ਥਾਂ ਦਾ ਮੁਆਇਨਾ ਕੀਤਾ। ਇੱਥੇ 8 ਮਈ ਦੀ ਸਵੇਰ ਨੂੰ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਪਹਿਲਾਂ 6 ਮਈ ਦੀ ਸ਼ਾਮ ਨੂੰ ਧਮਾਕਾ ਹੋਇਆ ਸੀ, ਜਿਸ ‘ਚ 6 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਹੋਏ ਦੋਵੇਂ ਧਮਾਕੇ

ਨਿਊਜ਼ ਏਜੰਸੀ ਏਐਨਆਈ ਮੁਤਾਬਕ ਧਮਾਕਿਆਂ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਪਹਿਲੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਹ ਕਿਹਾ ਗਿਆ ਸੀ ਕਿ ਉਹ ਕਾਰਨਾਂ ਦੀ ਪੜਤਾਲ ਕਰ ਰਹੇ ਹਨ। ਪੰਜਾਬ ਪੁਲਿਸ ਅਨੁਸਾਰ ਕੱਲ੍ਹ (8 ਮਈ) ਨੂੰ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਦੀ ਲੱਤ ਵਿੱਚ ਸੱਟ ਲੱਗ ਗਈ ਸੀ। ਧਮਾਕੇ ਵਾਲੀ ਥਾਂ ਨੇੜੇ ਕੁਝ ਇਮਾਰਤਾਂ ਦੀਆਂ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ ਹੈ।

ਪੰਜਾਬ ਪੁਲਿਸ ਕਰਾ ਰਹੀ ਹੈ ਫੋਰੈਂਸਿਕ ਜਾਂਚ
ਅੰਮ੍ਰਿਤਸਰ ਦੇ ਏਡੀਸੀਪੀ ਮਹਿਤਾਬ ਸਿੰਘ ਨੇ ਸੋਮਵਾਰ ਨੂੰ ਕਿਹਾ ਸੀ ਕਿ ਦੋਵਾਂ ਧਮਾਕਿਆਂ ਦੀ ਤੀਬਰਤਾ ਬਹੁਤ ਘੱਟ ਸੀ। ਜਦੋਂ ਕਿ ਏਜੀਸੀਪੀ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਦੀ ਇੱਕ ਟੀਮ ਜਾਂਚ ਲਈ ਅੰਮ੍ਰਿਤਸਰ ਪਹੁੰਚ ਗਈ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਅਸੀਂ ਹੋਰ ਵੇਰਵੇ ਪ੍ਰਦਾਨ ਕਰਨ ਦੇ ਯੋਗ ਹੋਵਾਂਗੇ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ 8 ਮਈ ਨੂੰ ਟਵੀਟ ਕੀਤਾ ਸੀ ਕਿ ਪੰਜਾਬ ਪੁਲਿਸ ਸੱਚਾਈ ਦਾ ਪਤਾ ਲਗਾਉਣ ਲਈ ਧਮਾਕਿਆਂ ਦੀ ਵਿਗਿਆਨਕ ਅਤੇ ਫੋਰੈਂਸਿਕ ਜਾਂਚ ਕਰਾ ਰਹੀ ਹੈ।