ਬਦਮਾਸ਼ਾਂ ਦੇ ਨਿਸ਼ਾਨੇ ‘ਤੇ ਨੂਰਮਹਿਲ : ਘਰ ‘ਚ ਵੜ ਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ

0
912

ਨੂਰਮਹਿਲ | ਪੰਜਾਬ ‘ਚ ਗੋਲੀਬਾਰੀ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ, ਜਿਸ ਤੋਂ ਇਤਿਹਾਸਕ ਸ਼ਹਿਰ ਨੂਰਮਹਿਲ ਵੀ ਨਹੀਂ ਬਚ ਸਕਿਆ। ਸ਼ਹਿਰ ‘ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਤੜਕੇ ਹੀ ਕੁਝ ਲੋਕਾਂ ਨੇ ਘਰ ‘ਚ ਵੜ ਕੇ ਇਕ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਜਿਸ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਨੌਜਵਾਨ ਦੀ ਪਛਾਣ 22 ਸਾਲਾ ਰੋਹਿਤ ਕੁਮਾਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਸਵੇਰੇ 6 ਵਜੇ ਦੇ ਕਰੀਬ ਹਮਲਾਵਰ ਇਕ ਸਕੂਟੀ ‘ਤੇ ਆਏ ਅਤੇ ਰੋਹਿਤ ਦੇ ਘਰ ਵੜ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।