ਨਰਸਿੰਗ ਯੂਨੀਅਨ ਵੱਲੋਂ 3 ਰੋਜ਼ਾ ਹੜਤਾਲ, ਐਮਰਜੈਂਸੀ ਸੇਵਾਵਾਂ ਰਹਿਣਗੀਆਂ ਠੱਪ

0
1825

ਜਲੰਧਰ (ਕਮਲ) | ਅੱਜ ਪੂਰੇ ਪੰਜਾਬ ‘ਚ ਨਰਸਿੰਗ ਯੂਨੀਅਨ ਵੱਲੋਂ 6ਵੇਂ ਪੇਅ ਕਮਿਸ਼ਨ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਕੰਮਕਾਜ ਬੰਦ ਕਰਕੇ  ਹੜਤਾਲ ਕੀਤੀ ਜਾ ਰਹੀ ਹੈ, ਜੋ ਕਿ ਆਉਣ ਵਾਲੇ 3 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਟਰੋਮਾ ਅਤੇ ਐਮਰਜੈਂਸੀ ਸੇਵਾਵਾਂ ਵੀ ਠੱਪ ਰਹਿਣਗੀਆਂ।

ਨਰਸਿੰਗ ਯੂਨੀਅਨ ਦੀ ਪ੍ਰਧਾਨ ਕਾਂਤਾ ਕੁਮਾਰੀ ਅਤੇ ਪ੍ਰੈੱਸ ਸੈਕਟਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੋਈ ਗੱਲਬਾਤ ਨਹੀਂ ਕੀਤੀ, ਜਿਸ ਕਾਰਨ ਇਹ 3 ਰੋਜ਼ਾ ਹੜਤਾਲ ਕੀਤੀ ਗਈ ਹੈ, ਜਿਸ ਵਿੱਚ ਐਮਰਜੈਂਸੀ ਅਤੇ ਟਰੋਮਾ ਸੇਵਾਵਾਂ ਠੱਪ ਕੀਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚ ਸਕੇ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।