ਚੰਡੀਗੜ੍ਹ, 30 ਸਤੰਬਰ | ਪੰਜਾਬ ਭਰ ਵਿਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਮਹਾਤਮਾ ਗਾਂਧੀ ਜਯੰਤੀ ‘ਤੇ 2 ਅਕਤੂਬਰ ਨੂੰ ਪੂਰੇ ਦੇਸ਼ ‘ਚ ਜਨਤਕ ਛੁੱਟੀ ਹੋਵੇਗੀ। ਇਸ ਦੌਰਾਨ ਸਰਕਾਰੀ, ਨਿੱਜੀ ਦਫਤਰ, ਬੈਂਕ, ਸਕੂਲ, ਕਾਲਜ ਸਾਰੇ ਬੰਦ ਰਹਿਣਗੇ, ਇਸ ਦੇ ਨਾਲ ਹੀ ਇਹ ਦਿਨ ਡਰਾਈ ਡੇਅ ਹੈ, ਜਿਸ ਕਾਰਨ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਅਨੁਸਾਰ, ਅਕਤੂਬਰ ਵਿਚ ਕੁੱਲ 15 ਦਿਨਾਂ ਦੀਆਂ ਬੈਂਕ ਛੁੱਟੀਆਂ ਹੋਣਗੀਆਂ, ਜਿਸ ਵਿੱਚ ਐਤਵਾਰ ਅਤੇ ਦੂਜਾ ਅਤੇ ਚੌਥਾ ਸ਼ਨੀਵਾਰ ਵੀ ਸ਼ਾਮਲ ਹੈ। ਹਾਲਾਂਕਿ ਇਹ ਛੁੱਟੀਆਂ ਰਾਜਾਂ ਅਤੇ ਸ਼ਹਿਰਾਂ ਦੇ ਤਿਉਹਾਰਾਂ ‘ਤੇ ਨਿਰਭਰ ਕਰਦੀਆਂ ਹਨ, ਇਸ ਲਈ ਛੁੱਟੀਆਂ ਦੀਆਂ ਤਰੀਕਾਂ ਥਾਂ-ਥਾਂ ਵੱਖ-ਵੱਖ ਹੋ ਸਕਦੀਆਂ ਹਨ।
ਦੱਸ ਦਈਏ ਕਿ ਅਕਤੂਬਰ ‘ਚ ਦੁਸਹਿਰਾ, ਦੀਵਾਲੀ ਅਤੇ ਦੁਰਗਾ ਪੂਜਾ ਵਰਗੇ ਵੱਡੇ ਤਿਉਹਾਰਾਂ ਕਾਰਨ ਸਰਕਾਰੀ ਛੁੱਟੀਆਂ ਹੋਣਗੀਆਂ। ਇਹ ਮਹੀਨਾ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਰਾਹਤ ਵਾਲਾ ਸਾਬਤ ਹੋਵੇਗਾ ਕਿਉਂਕਿ ਇਨ੍ਹਾਂ ਤਿਉਹਾਰਾਂ ਕਾਰਨ ਉਨ੍ਹਾਂ ਨੂੰ ਲੰਬੀਆਂ ਛੁੱਟੀਆਂ ਮਿਲਣਗੀਆਂ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)