ਚੰਡੀਗੜ੍ਹ, 18 ਅਕਤੂਬਰ | ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲੇ ਵਿਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)