ਪੰਜਾਬ ਦੇ ਇਸ ਜ਼ਿਲੇ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਅਦਾਰੇ ਰਹਿਣਗੇ ਬੰਦ

0
6117

ਗੁਰਦਾਸਪੁਰ, 3 ਮਾਰਚ | ਪੰਜਾਬ ਦੇ ਮਾਝਾ ਖੇਤਰ ਵਿਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।