ਖੰਨਾ ਹਾਈਵੇ ‘ਤੇ ਤੇਲ ਟੈਂਕਰ ਦਾ ਟਾਇਰ ਫਟਿਆ, ਲੱਗੀ ਭਿਆਨਕ ਅੱ.ਗ, ਡਰਾਈਵਰ ਗੰਭੀਰ ਜ਼ਖਮੀ

0
465

ਖੰਨਾ, 3 ਜਨਵਰੀ | ਨੈਸ਼ਨਲ ਹਾਈਵੇ ਖੰਨਾ ਦੇ ਓਵਰਬ੍ਰਿਜ ‘ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ, ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ।

Babushahi.comਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ ‘ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ, ਜਿਸ ਕਰਕੇ ਟੈਂਕਰ ਪੁਲ਼ ‘ਤੇ ਹੀ ਪਲਟ ਗਿਆ। ਮੌਕੇ ‘ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸਿਓਂ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਸ਼ੁਰੂ ਕੀਤਾ।