ਨਵੀਂ ਦਿੱਲੀ, 2 ਦਸੰਬਰ | ਸਿਰ ‘ਤੇ ਗਮਸ਼ਾ ਬੰਨ੍ਹ ਕੇ UPSC ਦੀ ਪੜ੍ਹਾਈ ਕਰਵਾਉਣ ਵਾਲੇ ਓਝਾ ਸਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।

ਇਸ ਮੌਕੇ ਓਝਾ ਸਾਹਿਬ ਨੇ ਕਿਹਾ ਕਿ ਵਿੱਦਿਆ ਦੁੱਧ ਹੈ, ਜੋ ਪੀਵੇਗਾ ਉਹ ਗਰਜੇਗਾ। ਉਹ ਪਿਛਲੇ 22 ਸਾਲਾਂ ਤੋਂ ਵਿਦਿਆਰਥੀਆਂ ਨੂੰ ਕੋਚਿੰਗ ਦੇ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਫਾਲੋਅਰਜ਼ ਦੀ ਗਿਣਤੀ ਲੱਖਾਂ ਵਿੱਚ ਹੈ। ਹੁਣ ਓਝਾ ਸਾਹਿਬ ਫਰਵਰੀ 2025 ‘ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)